ਅਦਾਲਤ ਦਾ ਮੋਦੀ ਨੂੰ ਵੱਡਾ ਝਟਕਾ ਜ਼ਮਾਨਤ ਅਰਜ਼ੀ ਰੱਦ

0

ਲੰਡਨ : ਲੰਡਨ ਦੇ ਵੈਸਟਮਿੰਸਟਰ ਕੋਰਟ ਨੇ ਭਾਰਤੀ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਪੀਐਨਬੀ ਘੁਟਾਲਾ ਮਾਮਲੇ ਵਿੱਚ ਭਾਰਤ ਸਰਕਾਰ ਨੀਰਵ ਮੋਦੀ ਦੀ ਸਪੁਰਦਗੀ ਚਾਹੁੰਦੀ ਹੈ। ਨੀਰਵ ਮੋਦੀ ਜਨਵਰੀ ੨੦੧੮ ਤੋਂ ਯੂਕੇ ਵਿੱਚ ਰਹਿ ਰਿਹਾ ਹੈ। ਨੀਰਵ ਮੋਦੀ ‘ਤੇ ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ ੧੩ ਹਜ਼ਾਰ ਕਰੋੜ ਰੁਪਏ ਦਾ ਉਧਾਰ ਲੈ ਕੇ ਨਾ ਚੁਕਾਉਣ ਦਾ ਇਲਜ਼ਾਮ ਹੈ।ਮਾਮਲੇ ਦੀ ਅਗਲੀ ਸੁਣਵਾਈ ੩੦ ਮਈ ਨੂੰ ਹੋਵੇਗੀ। ਨੀਰਵ ਨੂੰ ੧੯ ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਨੀਰਵ ਦੀ ਜ਼ਮਾਨਤ ਅਰਜ਼ੀ ਰੱਦ ਹੋਈ ਹੈ। ਇਹ ਤੀਜੀ ਵਾਰ ਹੈ ਜਦੋਂ ਨੀਰਵ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਗਈ ਹੈ।

About Author

Leave A Reply

whatsapp marketing mahipal