ਗੁਜਰਾਲ, ਵਾਜਪਾਈ ਅਤੇ ਮੋਦੀ ਨੇ ਹੀ ਪੰਜਾਬ ਦੇ ਦੁੱਖਾਂ ਨੂੰ ਸਮਝਿਆ-ਸੁਖਬੀਰ ਬਾਦਲ 

0

ਗੁਰਦਾਸਪੁਰ, ਆਵਾਜ਼ ਬਿਊਰੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਤਿੰਨ ਪ੍ਰਧਾਨ ਮੰਤਰੀਆਂ ਸ੍ਰੀ ਇੰਦਰ ਕੁਮਾਰ ਗੁਜਰਾਲ, ਸ੍ਰੀ ਅਟੱਲ ਬਿਹਾਰੀ ਵਾਜਪਾਈ ਅਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਪੰਜਾਬੀਆਂ ਦੇ ਦੁੱਖਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਇੰਦਰ ਕੁਮਾਰ ਗੁਜਰਾਲ ਅਤੇ ਅਟੱਲ ਬਿਹਾਰੀ ਵਾਜਪਾਈ ਦੀ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਇਤਿਹਾਸਕ ਕਦਮ ਚੁੱਕੇ ਹਨ। ਸੁਖਬੀਰ ਨੇ ਕਿਹਾ ਕਿ 1984 ਕਤਲੇਆਮ ਦੇ ਦੋਸ਼ੀ ਕਾਂਗਰਸੀਆਂ ਨੂੰ ਸਜਾਵਾਂ ਦਿਵਾਉਣ, ਕਰਤਾਰਪੁਰ ਸਾਹਿਬ ਲਾਂਘਾ ਖੁੱਲਵਾਉਣ ਸਮੇਤ ਪੰਜਾਬ ਦੇ ਹੋਰ ਅਨੇਕਾਂ ਲਟਕੇ ਮਸਲੇ ਹੱਲ ਕਰਨਦ ਦੇ ਖੇਤਰ ਵਿੱਚ ਸ੍ਰੀ ਨਰਿੰਦਰ ਮੋਦੀ ਨੇ ਇਤਿਹਾਸਕ ਕਾਰਜ ਕੀਤੇ ਹਨ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦਾ ਬੀੜਾ ਅਟੱਲ ਬਿਹਾਰੀ ਵਾਜਪਾਈ ਨੇ ਉਠਾਇਆ ਸੀ ਅਤੇ ਨਾਨਾਵਤੀ ਕਮਿਸ਼ਨ ਕਾਇਮ ਕਰਕੇ ਕਾਂਗਰਸ ਵੱਲੋਂ ਦਬਾਈਆਂ ਫਾਈਲਾਂ ਬਾਹਰ ਕਢਵਾਉਣੀਆਂ ਸ਼ੁਰੂ ਕੀਤੀਆਂ ਸਨ। ਸ. ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਕਤਲੇਆਮ ਦੀ ਡੁੰਘੀ ਜਾਂਚ ਕਰਵਾ ਕੇ ਰਾਜੀਵ ਗਾਂਧੀ ਵੱਲੋਂ ਸਿੱਖਾਂ ਦੇ ਕਤਲਾਂ ਨੂੰ ਲੈ ਕੇ ਨਿਭਾਈ ਭੂਮਿਕਾ ਦੀ ਵੀ ਸੱਚਾਈ ਸਾਹਮਣੇ ਲਿਆਂਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਗਾਂਧੀ ਪਰਿਵਾਰ ਦੇ ਨਾਂਅ ਉੱਪਰ ਬਣੀਆਂ ਸਾਰੀਆਂ ਸੰਸਥਾਵਾਂ ਤੋਂ ਇਨ੍ਹਾਂ ਦੇ ਨਾਂਅ ਹਟਾਏ ਜਾਣ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚੁਣੌਤੀ ਦਿੱਤੀ ਹੈ ਕਿ ਉਹ ਕੋਈ ਵੀ ਅਜਿਹੀ ਚੀਜ ਗਿਣਵਾ ਦੇਵੇ, ਜੋ ਕਾਂਗਰਸ ਦੇ ਸਮੇਂ ਪੰਜਾਬ ਨੂੰ ਮਿਲੀ ਹੈ।

About Author

Leave A Reply

whatsapp marketing mahipal