ਜਸਪ੍ਰੀਤ ਸਿੰਘ ਬਰਾੜ ਦੇ ਹੱਕ ’ਚ ਉਤਰੇ ਪਿੰਡ ਵਾਸੀ

0


ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਸਮੇਤ ਲੋਕਾਂ ਵੱਲੋਂ ਭਾਰੀ ਸਮਰਥਨ
ਬਠਿੰਡਾ – ਗੌਰਵ ਕਾਲੜਾ
30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਪਿੰਡਾਂ ਵਿੱਚ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ। ਬੇਸ਼ੱਕ ਪੰਚਾਇਤੀ ਚੋਣਾਂ ਵਿੱਚ ਪਾਰਟੀ ਦੇ ਨਿਸ਼ਾਨ ਤੇ ਚੋਣ ਨਹੀ ਲੜੀ ਜਾ ਰਹੀ ਪ੍ਰੰਤੂ ਇਨ੍ਹਾਂ ਚੋਣਾਂ ਵਿੱਚ ਅਕਾਲੀ, ਕਾਂਗਰਸ ਅਤੇ ਆਜ਼ਾਦ ਉਮੀਦਵਾਰਾਂ ਵਿੱਚ ਫਸਵੇਂ ਮੁਕਾਬਲੇ ਹੋਣ ਦੇ ਅਸਾਰ ਹਨ। ਕਈ ਪਿੰਡਾਂ ਵਿੱਚ ਅਕਾਲੀ ਦਲ ਦੇ ਹਮਾਇਤੀਆਂ ਵੱਲੋ ਚੋਣ ਨਾ ਲੜਣ ਕਾਰਨ ਉੱਥੇ ਆਜ਼ਾਦ ਉਮੀਦਵਾਰ ਅਤੇ ਕਾਂਗਰਸ ਵਿੱਚਕਾਰ ਮੁਕਾਬਲਾ ਪਾਇਆ ਜਾ ਰਿਹਾ ਹੈ ਅਤੇ ਅੰਦਰ ਖਾਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋ ਆਜ਼ਾਦ ਉਮੀਦਵਾਰ ਦੀ ਡੱਟ ਕੇ ਹਮਾਇਤ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਬਲਾਕ ਗੋਨਿਆਣਾ ਦੇ ਪਿੰਡ ਮਹਿਮਾ ਸਰਜਾ ਵਿਖੇ ਅਕਾਲੀ ਦਲ ਵੱਲੋ ਕੋਈ ਉਮੀਦਵਾਰ ਨਾ ਐਲਾਨਣ ਕਾਰਨ ਇਸ ਪਿੰਡ ਵਿੱਚ ਕਾਂਗਰਸ ਅਤੇ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਜ਼ਾਦ ਉਮੀਦਵਾਰ ਜਸਪ੍ਰੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਹਰ ਰੋਜ਼ ਵੱਡਾ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਅੰਦਰੋ ਅੰਦਰੀ ਖਾਤੇ ਆਜ਼ਾਦ ਉਮੀਦਵਾਰ ਨੂੰ ਵੱਖ ਵੱਖ ਪਾਰਟੀਆਂ ਦੇ ਆਗੂਆਂ ਸਾਬਕਾ ਸਰਪੰਚਾਂ, ਪੰਚਾਂ ਅਤੇ ਰੁੱਸੇ ਹੋਏ ਆਗੂਆਂ ਵੱਲੋ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ, ਦੂਜੇ ਪਾਸੇ ਕਾਂਗਰਸੀ ਉਮੀਦਵਾਰ ਵੀ ਆਪਣੀ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੰੁਚਾਉਣ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ, ਪਰ ਹੁਣ ਦੇਖਣਾ ਹੈ ਕਿ ਇੱਕ ਪਾਸੇ ਲੋਕਾਂ ਦਾ ਭਾਰੀ ਸਮਰਥਨ ਤੇ ਦੂਜੇ ਪਾਸੇ ਮੌਜੂਦਾ ਸਰਕਾਰ ਦੇ ਸਮਰਥਕ ਵਿੱਚੋਂ ਕਿਹੜਾ ਪਿੰਡ ਮਹਿਮਾ ਸਰਜਾ ਦੀ ਸਰਪੰਚੀ ਤੇ ਕਾਬਜ ਹੁੰਦਾ ਹੈ।

About Author

Leave A Reply

whatsapp marketing mahipal