ਦੀਨ ਦਿਆਲ ਉਪਾਧਿਆ ਗ੍ਰਾਮੀਣ ਕੋਸ਼ਲਿਆ ਯੋਜਨਾ ਤਹਿਤ 60 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਤਕਸੀਮ

0
109

ਫਰੀਦਕੋਟ – ਸੁਭਾਸ਼ ਮਹਿਤਾ
ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ ਤਹਿਤ ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ ਵੱਖ ਵੱਖ ਅਦਾਰਿਆਂ ਵਿਚ ਮਿਲੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪਣ ਲਈ ਵਿਸ਼ੇਸ਼ ਸਮਾਗਮ ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਕੀਤਾ ਗਿਆ। ਜਿਸ ਵਿਚ ਜ਼ਿਲੇ੍ਹ ਦੇ ਸਿਖਲਾਈ ਪ੍ਰਾਪਤ ਕਰ ਚੁੱਕੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸੰਯੁਕਤ ਸਕੱਤਰ, ਪੇਂਡੂ ਵਿਕਾਸ ਸ਼੍ਰੀ ਚਰਨਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜ਼ਿਲੇ੍ਹ ਵਿਚ ਹੁਨਰ ਵਿਕਾਸ ਸਕੀਮਾਂ ਵਿਚ ਵਾਧਾ ਕਰਕੇ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਪ੍ਰਦਾਨ ਕਰਨ ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ, ਤਾਂ ਜ਼ੋ ਨੌਜਵਾਨ ਸਿਖਲਾਈ ਪ੍ਰਾਪਤ ਕਰਕੇ ਸਵੈ ਰੁਜ਼ਗਾਰ ਅਪਨਾਉਣ ਦੇ ਕਾਬਲ ਬਣ ਸਕਣ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਵੈਲਡਰ, ਪਲੰਬਰ,ਸਿਕਊਰਿਟੀ ਗਾਰਡ,ਟਰੇਨੀ ਐਸੋਸੀਏਟ ਅਤੇ ਕੰਪਿਊਟਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਫਲਤਾ ਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਉਨ੍ਹਾਂ ਨੂੰ ਰੁਜ਼ਗਾਰ ਦੇ ਅਵਸਰ ਵੀ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਦੀਨ ਦਿਆਲ ਉਪਾਧਿਆ ਕੌਸ਼ਲ ਯੋਜਨਾ ਦੀ ਪ੍ਰਸ਼ੰਸਾ ਕੀਤੀ।

LEAVE A REPLY