ਦੋਸ਼ੀ ਚਾਹੇ ਕਾਂਗਰਸ ਪਾਰਟੀ ਦਾ ਹੀ ਹੋਵੇ ਬਖਸ਼ਿਆ ਨਹੀਂ ਜਾਵੇਗਾ- ਮਨੀਸ਼ਾ ਗੁਲਾਟੀ 

0
ਮਹਿਲਾ ਨਾਲ ਕੁੱਟਮਾਰ ਕਰਨ ਦੇ ਮਾਮਲੇ ਚ ਮਹਿਲਾ ਕਮਿਸ਼ਨ ਦਾ ਨੋਟਿਸ
ਸੀਨੀਅਰ ਪੁਲਿਸ ਅਧਿਕਾਰੀ ਅਤੇ ਸੰਬਧਤ ਐਸ.ਐਚ.ਓ ਕੀਤੇ ਤਲਬ
ਚੰਡੀਗੜ੍ਹ (ਹਰੀਸ਼ ਚੰਦਰ ਬਾਗਾਂ ਵਾਲਾ)-ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ ‘ਤੇ ਕਈ ਨੌਜਵਾਨਾਂ ਵੱਲੋਂ ਨੇ ਇੱਕ ਘਰ ਵਿੱਚ ਰਹਿੰਦੀਆਂ ਔਰਤਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਔਰਤ ਨੂੰ ਕੁੱਟਣ ਵਾਲੇ ਨੌਜਵਾਨਾਂ ਵਿੱਚੋਂ ਇੱਕ ਮੁਕਤਸਰ ਦੇ ਵਾਰਡ ਨੰਬਰ 29 ਦੇ ਕੌਂਸਲਰ ਰਾਕੇਸ਼ ਚੌਧਰੀ ਦਾ ਭਰਾ ਸੰਨੀ ਚੌਧਰੀ ਹੈ। ਇਸ ਮਾਮਲੇ ਚ ਪੰਜਾਬ ਮਹਿਲਾ ਕਮਿਸ਼ਨ ਨੇ 20 ਜੂਨ ਨੂੰ ਸਬੰਧਤ ਸੀਨੀਅਰ ਪੁਲਿਸ ਅਧਿਕਾਰੀ ਅਤੇ  ਸਬੰਧਤ ਐਸ.ਐਚ.ਓ ਨੂੰ ਰਿਪੋਰਟ ਸਮੇਤ ਤਲਬ ਕਰ ਲਿਆ ਹੈ । ਊਨਾ ਕਿਹਾ ਕਿ ਕਮਿਸ਼ਨ ਵਲੋਂ ਇਸ ਮਾਮਲੇ ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ i ਗੱਲਬਾਤ ਦੌਰਾਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਦੋਸ਼ੀ ਚਾਹੇ ਕਾਂਗਰਸ ਪਾਰਟੀ ਦਾ ਹੀ ਹੋਵੇ ਬਖਸ਼ਿਆ ਨਹੀਂ ਜਾਵੇਗਾ i  ਸ੍ਰੀ ਮੁਕਤਸਰ ਸਾਹਿਬ ਦੀ ਇੱਕ ਔਰਤ ਨਾਲ ਕਾਂਗਰਸੀ ਕੌਂਸਲਰ ਦੇ ਭਰਾ ਤੇ ਉਸ ਦੇ ਸਾਥੀਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਨੋਟਿਸ ਲੈ ਲਿਆ ਹੈ। ਕੈਪਟਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਵਿੱਚ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ (ਧਾਰਾ 307) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੈਪਟਨ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਤੇ ਅਜਿਹੀਆਂ ਹਿੰਸਕ ਘਟਨਾਵਾਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ ‘ਤੇ ਕਈ ਨੌਜਵਾਨਾਂ ਵੱਲੋਂ ਨੇ ਇੱਕ ਘਰ ਵਿੱਚ ਰਹਿੰਦੀਆਂ ਔਰਤਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਔਰਤ ਨੂੰ ਕੁੱਟਣ ਵਾਲੇ ਨੌਜਵਾਨਾਂ ਵਿੱਚੋਂ ਇੱਕ ਮੁਕਤਸਰ ਦੇ ਵਾਰਡ ਨੰਬਰ 29 ਦੇ ਕੌਂਸਲਰ ਰਾਕੇਸ਼ ਚੌਧਰੀ ਦਾ ਭਰਾ ਸੰਨੀ ਚੌਧਰੀ ਹੈ। ਰਾਕੇਸ਼ ਚੌਧਰੀ ਕਾਂਗਰਸ ਪਾਰਟੀ ਨਾਲ ਸਬੰਧਤ ਹੈ। ਇਸ ਘਟਨਾ ਨੂੰ ਮਹਿਲਾ ਦੇ ਪੁੱਤਰ ਪਾਰਸ ਨੇ ਮੋਬਾਈਲ ਵਿੱਚ ਕੈਦ ਕਰ ਲਿਆ ਸੀ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਕਾਂਗਰਸੀ ਕੌਂਸਲਰ ਦਾ ਭਰਾ ਸੰਨੀ ਤੇ ਉਸ ਦੇ ਸਾਥੀ ਨੌਜਵਾਨ ਔਰਤ ‘ਤੇ ਅਣਗਿਣਤ ਵਾਰ ਕਰਦੇ ਹਨ। ਨੌਜਵਾਨ ਬੈਲਟ ਦੇ ਨਾਲ-ਨਾਲ ਮੀਨਾ ਰਾਣੀ ਨੂੰ ਥੱਪੜ, ਘਸੁੰਨ ਤੇ ਲੱਤਾਂ ਵੀ ਮਾਰਦੇ ਹਨ।

About Author

Leave A Reply

whatsapp marketing mahipal