ਨਗਰ ਨਿਗਮ ਨੇ ਬਟਾਲਾ ਸ਼ਹਿਰ ਵਿੱਚ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ

0
81

ਬਟਾਲਾ ਜਸਵਿੰਦਰ ਬੇਦੀ
ਸ਼ਹਿਰ ਦੀ ਸਾਫ਼-ਸਫ਼ਾਈ ਲਈ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਕਮਿਸ਼ਨਰ ਨਗਰ ਨਿਗਮ ਬਟਾਲਾ ਦੀਆਂ ਹਦਾਇਤਾਂ ਤਹਿਤ ਸਫ਼ਾਈ ਕਰਮੀਆਂ ਵਲੋਂ ਕਰਫਿਊ ਦੇ ਬਾਵਜੂਦ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਾਰੇ ਸਫ਼ਾਈ ਕਰਮਚਾਰੀ ਰੋਜ਼ਾਨਾ ਆਪਣੀਆਂ ਬੀਟਾਂ ਦੀ ਸਫ਼ਾਈ ਕਰ ਰਹੇ ਹਨ। ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਨਗਰ ਨਿਗਮ ਵਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਦੀ ਰੋਜ਼ਾਨਾ ਸਫ਼ਾਈ ਕੀਤੀ ਜਾ ਰਹੀ ਹੈ ਅਤੇ ਇਕੱਤਰ ਹੋਏ ਕੂੜੇ ਨੂੰ ਸ਼ਹਿਰੋਂ ਬਾਹਰ ਡੰਪ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਸੈਨੇਟਾਈਜ਼ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਨਗਰ ਨਿਗਮ ਬਟਾਲਾ ਸ਼ਹਿਰ ਦੀ ਸਫ਼ਾਈ ਲਈ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਹੈ ਕਿ ਉਹ ਵੀ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪੂਰਨ ਸਹਿਯੋਗ ਕਰਨ।

LEAVE A REPLY