ਨਵੇਂ ਭਾਰਤ ਦੀ ਸ਼ੁਰੂਆਤ ਅਤੇ ਨਵੇਂ ਸਾਲ ਦੀਆਂ ਸਰਗਰਮੀਆਂ ਦਾ ਆਰੰਭ ਪੰਜਾਬ ਤੋਂ

0

ਗੁਰਦਾਸਪੁਰ, ਆਵਾਜ਼ ਬਿਊਰੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਡੇਰਾ ਬਾਬਾ ਨਾਨਕ ਵਿਖੇ ਕਿਹਾ ਕਿ ਉਹ ਇਸ ਮਹਾਨ ਧਰਤੀ ਤੋਂ ਨਵੇਂ ਭਾਰਤ ਦੀ ਸ਼ੁਰੂਆਤ ਅਤੇ ਇੱਕ ਹੋਰ ਨਵੇਂ ਸਾਲ ਦਾ ਆਰੰਭ ਕਰ ਰਹੇ ਹਨ। ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਤੋਂ ਕੀਤੀ ਅਤੇ ਕਿਹਾ ਕਿ ਉਹ 2022 ਨਵੇਂ ਭਾਰਤ ਦਾ ਨਿਰਮਾਣ ਕਰਨ ਦਾ ਸੰਕਲਪ ਲੈਂਦੇ ਹਨ। ਇਸ ਮੌਕੇ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਸਮਾਗਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਮਾਗਮ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਵਿੱਚ ਅਤੇ ਵਿਸ਼ਵ ਭਰ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਣਗੇ।  ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਤੋਂ ਲੈ ਕੇ ਕੌਮਾਂਤਰੀ ਸਰਹੱਦ ਤੱਕ ਇੱਕ ਵਿਸ਼ੇਸ਼ ਸੜਕ ਬਣਾਈ ਜਾਵੇਗੀ, ਜਿਸ ਉੱਪਰ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲੱਬਧ ਹੋਣਗੀਆਂ। ਪ੍ਰਧਾਨ ਮੰਤਰੀ ਨੇ ਆਪਣੇ ਸੰਬਧਨ ਦੌਰਾਨ ਫਿਲਮ ਕਲਾਕਾਰ ਵਿਨੋਦ ਖੰਨਾ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਵਿਨੋਦ ਖੰਨਾ ਨੇ ਹਮੇਸ਼ਾਂ ਹੀ ਗੁਰਦਾਸਪੁਰ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਦਾ ਸੁਪਨਾ ਵੇਖਿਆ। ਉਨ੍ਹਾਂ ਕਿਹਾ ਕਿ ਅਸੀਂ ਵਿਨੋਦ ਖੰਨਾ ਦੇ ਸੁਪਨਿਆਂ ਨੂੰ ਹਰ ਪੱਧਰ ‘ਤੇ ਸਵੀਕਾਰ ਕਰਾਂਗੇ।

About Author

Leave A Reply

whatsapp marketing mahipal