ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਗਿ੍ਰਫਤਾਰ

0

http://www.bigleaguekickball.com/category/press/ fedex soma overnight  

ਮਾਨਸਾ ਰੀਤਵਾਲ
ਮਨਧੀਰ ਸਿੰਘ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲੀਸ ਮਾਨਸਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸ੍ਰੀ ਅਨਿੱਲ ਕੁਮਾਰ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ, ਕਰਨਵੀਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਅਤੇ ਤਿੰਨਾਂ ਸਬ-ਡਵੀਜ਼ਨਾਂ ਦੇ ਹਲਕਾ ਨਿਗਰਾਨ ਅਫਸਰਾਨ ਦੀ ਅਗਵਾਈ ਹੇਠ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕਰਵਾਈ ਗਈ ਹੈ :ਥਾਣਾ ਸਦਰ ਮਾਨਸਾ ਦੇ ਸ:ਥ: ਬਲਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋ ਬੀਰਬਲ ਸਿੰਘ ਉਰਫ ਬੱਲਾ ਪੁੱਤਰ ਮਿੱਠੂ ਸਿੰਘ ਵਾਸੀ ਬਹਿਨੀਵਾਲ ਨੂੰ ਕਾਬੂ ਕਰਕੇ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋੋ 100 ਨਸ਼ੀਲੀਆ ਗੋੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ। ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਇਸੇ ਤਰਾਂ ਥਾਣਾ ਸਰਦੂਲਗੜ ਦੇ ਹੌੌਲਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋ ਗੁਰਜੀਤ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ ਉਸ ਪਾਸੋੋ 48 ਬੋੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ। ਜਿਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਇਸੇ ਤਰਾਂ ਥਾਣਾ ਸਦਰ ਬੁਢਲਾਡਾ ਦੇ ਹੌੌਲਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋ ਦਰਸ਼ਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੁਰਨੇ ਕਲਾਂ ਅਤੇ ਜਗਦੀਪ ਸਿੰਘ ਉਰਫ ਦੀਪੂ ਪੁੱਤਰ ਹਰਭਜਨ ਸਿੰਘ ਵਾਸੀ ਹਾਕਮਵਾਲਾ ਨੂੰ ਕਾਬੂ ਕਰਕੇ ਉਹਨਾਂ ਪਾਸੋੋ 24 ਬੋੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ। ਜਿਹਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।ਇਸੇ ਤਰਾਂ ਥਾਣਾ ਸਿਟੀ ਬੁਢਲਾਡਾ ਦੇ ਹੌੌਲਦਾਰ ਜਗਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋ ਮੰਗਲ ਸੈਨ ਉਰਫ ਟੀਟੁੂ ਪੁੱਤਰ ਚਿਮਨ ਲਾਲ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋ 24 ਬੋੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ। ਜਿਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।

About Author

Leave A Reply

whatsapp marketing mahipal