ਨਸ਼ੇ ਸਮੇਤ ਨੌਜਵਾਨ ਕਾਬੂ

0

ਝਬਾਲ ਕਿਰਪਾਲ ਸਿੰਘ ਸੋਹਲ
ਜ਼ਿਲ੍ਹਾ ਪੁਲਿਸ ਮੁੱਖੀ ਦਰਸ਼ਨ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਡੀ.ਐੱਸ.ਪੀ. ਸਿਟੀ ਤਰਨਤਾਰਨ ਸੁੱਚਾ ਸਿੰਘ ਬੱਲ ਦੀ ਰਹਿਨੁਮਾਈ ’ਚ ਨਸ਼ਾ ਵਿਰੋਧ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਝਬਾਲ ਦੇ ਮੁੱਖੀ ਸਬ ਇੰਸਪੈਕਟਰ ਗੁਰਚਰਨ ਸਿੰਘ ਵੱਲੋਂ ਡੀ.ਐੱਸ.ਪੀ. ਗੁਰਿੰਦਰ ਸਿੰਘ ਸਿੱਧੂ ਦੀ ਅਗਵਾਈ ’ਚ ਪਿੱਛਲੇ ਦਿਨਾਂ ਦੌਰਾਨ ਦਰਜ਼ਨਾਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਕੇ ਜ਼ੇਲ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਗੁਰਿੰਦਰ ਸਿੰਘ ਸਿੱਧੂ ਅਤੇ ਥਾਣਾ ਮੱੁਖੀ ਝਬਾਲ ਗੁਰਚਰਨ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਏ.ਐੱਸ.ਆਈ. ਸੁਰਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਪਿੰਡ ਕੋਟ ਧਰਮ ਚੰਦ ਕਲਾਂ ਦੇ ਬੱਸ ਸਟੈਂਡ ਨਜ਼ਦੀਕ ਲਾਏ ਗਏ ਨਾਕੇ ਦੌਰਾਨ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਐੱਸ.ਐੱਚ.ਓ. ਗੁਰਚਰਨ ਸਿੰਘ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਏਕਲਗੱਡਾ, ਥਾਣਾ ਵੈਰੋਵਾਲ ਵਜੋਂ ਹੋਈ ਹੈ, ਜਿਸ ਖਿਲਾਫ ਨਸ਼ਾ ਰੋਕੂ ਐੱਕਟ ਤਹਿਤ ਥਾਣਾ ਝਬਾਲ ਵਿਖੇ ਕੇਸ ਦਰਜ ਕਰਕੇ ਦੋਸ਼ੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਾਇਆ ਜਾ ਰਿਹਾ ਹੈ।

About Author

Leave A Reply

whatsapp marketing mahipal