ਨਾਮ ਸਿਮਰਨ ਅਭਿਆਸ ਸਮਾਰੋਹ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ

0
96

ਲੁਧਿਆਣਾ ਅਸ਼ੋਕ ਪੁਰੀ , ਪ੍ਰਭਜੀਤ ਸਿੰਘ ਹਨੀ
ਗੁਰੂ ਦੀਆ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਨਾਲ ਜੋੜਨ ਦੇ ਮਕਸਦ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਅੱਜ ਨਾਮ ਸਿਮਰਨ ਅਭਿਆਸ ਸਮਾਰੋਹ ਦਾ ਆਯੋਜਨ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ । ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਬੀਬੀ ਕਮਲਜੀਤ ਕੌਰ ਰੋਪੜ ਵਾਲੇ, ਬੀਬੀ ਗਗਨਦੀਪ ਕੌਰ ਅਤੇ ਬੀਬੀ ਦਿਲਪ੍ਰੀਤ ਕੌਰ ਪਟਿਆਲਾ ਨੇ ਨਿਹਾਲ ਕੀਤਾ । ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਜਪੁਜੀ ਸਾਹਿਬ ਅਤੇ ਚੋਪਾਈ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਸਰਵਣ ਕਰਵਾਏ । ਭਾਈ ਬਲਵਿੰਦਰ ਸਿੰਘ ਅਤੇ ਗੁਰਮਤਿ ਮਿਸ਼ਨਰੀ ਕਾਲਜ ਦੇ ਵਿਦਿਆਰਥਅਿਾਂ ਨੇ ਮਿਲ ਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਦਿਆਂ ਹੋਇਆਂ ਨਿਹਾਲ ਕੀਤਾ । ਭਾਈ ਕੁਲਵਿੰਦਰ ਸਿੰਘ ਨੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਵਿਆਖਿਆ ਕਰਦਿਆਂ ਹੋਇਆਂ ਸੰਗਤਾਂ ਨੂੰ ਸ਼ਬਦ ਗੁਰੂ ਦੇ ਨਾਲ ਜੋੜਿਆ । ਗੁਰਦੁਆਰਾ ਸਾਹਿਬ ਵੱਲੋਂ ਗੁਰਪ੍ਰੀਤ ਸਿੰਘ ਵਿੰਕਲ ਨੇ ਰਾਗੀ ਜੱਥਿਆਂ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ । ਇਸ ਸਮਾਰੋਹ ਵਿਚ ਐਸ.ਜੀ.ਪੀ.ਸੀ. ਮੈਂਬਰ ਬੀਬੀ ਰਜਿੰਦਰ ਕੌਰ ਖਾਲਸਾ, ਜਨਰਲ ਸਕੱਤਰ ਅਵਤਾਰ ਸਿੰਘ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ ਡਿੰਪਲ, ਅਮਰਜੀਤ ਸਿੰਘ ਹੈਪੀ, ਮਨਵਿੰਦਰਪਾਲ ਸਿੰਘ, ਰਜਿੰਦਰਪਾਲ ਸਿੰਘ ਟਿੰਕੂ, ਗੁਰਦੀਪ ਸਿੰਘ, ਕੁਲਦੀਪ ਸਿੰਘ ਦੂਆ ਅਤੇ ਸਤਨਾਮ ਸਿੰਘ ਆਦਿ ਸ਼ਾਮਲ ਹੋਏ । ਫੋਟੋ : ਗੁਰਦੁਆਰਾ ਸਾਹਿਬ ਵੱਲੋਂ ਜੱਥਿਆਂ ਨੂੰ ਸਨਮਾਨਿਤ ਕਰਦੇ ਹੋਏ ਗੁਰਪ੍ਰੀਤ ਸਿੰਘ ਵਿੰਕਲ ।

LEAVE A REPLY