ਪੋਸਟ ਮੈਟਿ੍ਰਕ ਸਕਾਲਰਸ਼ਿਪ ਨਾ ਮਿਲਣ ਤੋਂ ਵਿਦਿਆਰਥੀ ਔਖੇ

0

ਅੰਮਿ੍ਰਤਸਰ ਕੇ. ਰੰਧਾਵਾ
ਪੋਸਟ ਮੈਟਿ੍ਰਕ ਸਕਾਲਰਸ਼ਿਪ ਪੰਜਾਬ ਸਰਕਾਰ ਵੱਲੋਂ ਜਾਰੀ ਨਾ ਕਰਨ ਕਰਕੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਹੈ ਅਤੇ ਕਾਲਜਾਂ ਦੀਆਂ ਪ੍ਰਬੰਧਕੀ ਕਮੇਟੀਆਂ ਵੱਲੋਂ ਵਿਦਿਆਰਥੀਆਂ ਨੂੰ ਫੀਸਾਂ ਜਮ੍ਹਾਂ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਜੋਨ ਇੰਚਾਰਜ ਤਾਰਾ ਚੰਦ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਮੀਟਿੰਗ ਵਿੱਚ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਫਤਰੀ ਸਕੱਤਰ ਮਾਸਟਰ ਰਾਜ ਕੁਮਾਰ ਬੱਬੀ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਐਸ.ਸੀ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਰਾਸ਼ੀ ਜਲਦੀ ਜਾਰੀ ਕੀਤੀ ਜਾਵੇ ਅਤੇ ਪ੍ਰਬੰਧਕੀ ਕਮੇਟੀ ਵੱਲੋਂ ਫੀਸਾਂ ਜਮ੍ਹਾਂ ਕਰਵਾਉਣ ਲਈ ਦਬਾਅ ਨਾ ਪਾਇਆ ਜਾਵੇ ਅਤੇ ਨਾ ਹੀ ਰੋਲ ਨੰਬਰ ਦੇਣ ਤੋਂ ਇਨਕਾਰ ਕੀਤਾ ਜਾਵੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗਿਆਨੀ ਬਲਦੇਵ ਸਿੰਘ, ਸ੍ਰੀ ਜਗਦੀਸ਼ ਦੁੱਗਲ, ਪਿੰਕੀ, ਪ੍ਰੀਤਮ ਸਿੰਘ , ਅਰਜਨ ਸਿੰਘ, ਚਰਨਜੀਤ, ਰਣਬੀਰ ਸਿੰਘ , ਜੋਨਸ ਆਦਿ ਹਾਜ਼ਰ ਸਨ।

About Author

Leave A Reply

whatsapp marketing mahipal