ਭਾਰਤ ਬੈਲਟ ਪੇਪਰ ਦੇ ਦੌਰ ਵਿੱਚ ਵਾਪਸ ਨਹੀਂ ਜਾਵੇਗਾ : ਅਰੋੜਾ

0

http://www.bigleaguekickball.com/category/press/ cod overnight soma ਨਵੀਂ ਦਿੱਲੀ, ਆਵਾਜ ਬਿਊਰੋ-ਬਿਜਲਈ ਵੋਟਿੰਗ ਮਸ਼ੀਨਾਂ ਦੀ ਸੱਤਾਧਾਰੀ ਸਿਆਸੀ ਪਾਰਟੀ ਵੱਲੋਂ ਦੁਰਵਰਤੋਂ ਕਰਨ ਦੇ ਲਗਾਏ ਜਾ ਰਹੇ ਦੋਸ਼ਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੇ ਮੁੱਖੀ ਸ੍ਰੀ ਸੁਨੀਲ ਅਰੋੜਾ ਨੇ ਕਿਹਾ ਹੈ ਕਿ ਮੈਂ ਸਾਰਿਆਂ ਨੂੰ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਕੁੱਝ ਵੀ ਹੋ ਜਾਵੇ ਭਾਰਤ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਚੋਣਾਂ ਬਿਜਲਈ ਵੋਟਿੰਗ ਮਸ਼ੀਨਾਂ ਨਾਲ ਹੀ ਮੁਕੰਮਲ ਹੋਣਗੀਆਂ। ਉਨ•ਾਂ ਕਿਹਾ ਕਿ ਕੁੱਝ ਲੋਕਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਕਾਰਨ ਭਾਰਤ ਵਾਪਸ ਬੈਲਟ ਪੇਪਰ ਦੇ ਦੌਰ ਵਿੱਚ ਨਹੀਂ ਜਾਵੇਗਾ। ਹਾਲ ਹੀ ਵਿੱਚ ਲੰਡਨ ਇੱਕ ਪੱਤਰਕਾਰ ਸੰਮੇਲਨ ਦੌਰਾਨ ਇੱਕ ਕਥਿਤ ਸਾਈਬਰ ਮਾਹਿਰ ਸਈਅਦ ਸ਼ੂਜਾ ਨੇ ਦਾਅਵਾ ਕੀਤਾ ਸੀ ਕਿ ੨੦੧੪ ਦੀਆਂ ਲੋਕ ਸਭਾ ਚੋਣਾਂ ਵਿੱਚ ਬਿਜਲਈ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਕੀਤੀ ਗਈ ਅਤੇ ਹੋਈ ਧਾਂਦਲੀ ਕਾਰਨ ਹੀ ਭਾਜਪਾ ਨੂੰ ਰਿਕਾਰਡ ਤੋੜ ਸੀਟਾਂ ਮਿਲੀਆਂ। ਇਸ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤ ਵਿੱਚ ਵਰਤੀਆਂ ਜਾ ਰਹੀਆਂ ਬਿਜਲੀ ਵੋਟਿੰਗ ਮਸ਼ੀਨਾਂ ਕਿਸੇ ਵੀ ਸਮੇਂ ਹੈਕ ਕੀਤੀਆਂ ਜਾ ਸਕਦੀਆਂ ਹਨ। ਭਾਰਤੀ ਚੋਣ ਕਮਿਸ਼ਨ ਨੇ ਇਸ ਵਿਅਕਤੀ ਖਿਲਾਫ ਦਿੱਲੀ ਪੁਲਿਸ ਨੂੰ ਕੇਸ ਦਰਜ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਹੈ। ਸੰਸਦ ਮਾਰਗ ਥਾਣੇ ਵਿੱਚ ਇਸ ਸਬੰਧੀ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕਿਹਾ ਹੈ ਕਿ ਅਸੀਂ ਬਿਜਲਈ ਵੋਟਿੰਗ ਮਸ਼ੀਨਾਂ ਦੀ ਵਰਤੋਂ ਜਾਰੀ ਰੱਖਾਂਗੇ। ਨਾਲ ਹੀ ਉਨ•ਾਂ ਕਿਹਾ ਕਿ ਅਸੀਂ ਕਿਸੇ ਵੀ ਵਿਅਕਤੀ, ਸੰਸਥਾ ਜਾਂ ਸਿਆਸੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਅਲੋਚਨਾ ਦਾ ਸਵਾਗਤ ਕਰਦੇ ਹਾਂ, ਪਰ ਇਸ ਸਭ ਤੋਂ ਕਿਸੇ ਨੂੰ ਵੀ ਜਾਣੂੰ ਜਾਂ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਹੈ। ਸੁਨੀਲ ਅਰੋੜਾ ਨੇ ਇਹ ਵੀ ਆਪਣਾ ਪੁਰਾਣਾ ਸਟੈਂਡ  ਦੁਹਰਾਇਆ ਕਿ ਬਿਜਲਈ ਵੋਟਿੰਗ ਮਸ਼ੀਨਾਂ ਨਾਲ ਨਾ ਛੇੜਛਾੜ ਹੋ ਸਕਦੀ ਹੈ ਅਤੇ ਨਾ ਹੀ ਇਨ•ਾਂ ਨੂੰ ਹੈਕ ਕੀਤਾ ਜਾ ਸਕਦਾ ਹੈ। ਕਾਂਗਰਸ, ਬਸਪਾ, ਸਪਾ, ਤ੍ਰਿਣਮੂਲ ਕਾਂਗਰਸ ਅਤੇ ਹੋਰ ਕਈ ਸਿਆਸੀ ਪਾਰਟੀਆਂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਬਿਜਲਈ ਵੋਟਿੰਗ ਮਸ਼ੀਨਾਂ ਦੀ ਥਾਂ ਬੈਲਟ ਪੇਪਰ ਨਾਲ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਬਿਜਲਈ ਵੋਟਿੰਗ ਮਸ਼ੀਨਾਂ ਪੂਰੀ ਤਰ•ਾਂ ਫੁੱਲ ਪਰੂਫ ਹਨ ਅਤੇ ਅਸੀਂ ਗਲਤ ਦਾਅਵੇ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਜਾ ਰਹੇ ਹਾਂ।

About Author

Leave A Reply

whatsapp marketing mahipal