ਮੁਕਤਸਰ ਵਿਚ ਔਰਤ ਦੀ ਕੁੱਟਮਾਰ ਕਰਨ ਸਬੰਧੀ ਪੁਲਿਸ ਵੱਲੋਂ 6 ਗ੍ਰਿਫਤਾਰ

0

ਮੁਕਤਸਰ,(ਅਵਾਜ਼ ਬਿਊਰੋ)- ਮੁਕਤਸਰ ਵਿਚ ਕਾਂਗਰਸ ਕੌਂਸਲਰ ਦੇ ਭਰਾ ਤੇ ਹੋਰਨਾਂ ਵੱਲੋਂ ਇਕ ਔਰਤ ਦੀ ਕੁੱਟਮਾਰ ਕਰਨ ਸਬੰਧੀ ਵੀਡੀਓ ਸਾਹਮਣੇ ਆਉਣ ਪਿੱਛੋਂ ਪੁਲਿਸ ਨੇ ਸੰਨੀ ਚੌਧਰੀ ਸਮੇਤ 10 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਹੁਣ ਤੱਕ ਇਸ ਮਾਮਲੇ ਵਿਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।ਪੀੜਤ ਔਰਤ ਨੂੰ ਇਲਾਜ ਦੇ ਲਈ ਸਰਕਾਰੀ ਹਸਪਤਾਲ ਮੁਕਤਸਰ ਵਿਖੇ ਭਰਤੀ ਕਿਰਵਾਇਆ ਗਿਆ ਹੈ।ਇਹ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਆਗੂ, ਮਹਿਲਾ ਕਮਿਸ਼ਨ ਦੀ ਮੈਂਬਰ ਕਿਰਨਪ੍ਰੀਤ ਕੌਰ ਧਾਮੀ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਪੀੜਤਾ ਨੂੰ ਹਸਪਤਾਲ ਵਿਚ ਜਾ ਕੇ ਮਿਲੇ। ਉਨ੍ਹਾਂ ਪੀੜਤ ਨੂੰ ਵਿਸ਼ਵਾਸ ਦਿਵਾਇਆ ਕਿ ਉਸ ਨੂੰ ਇਨਸਾਫ ਦਿਵਾਉਣ ਲਈ ਪੂਰਾ ਸਹਿਯੋਗ  ਦਿੱਤਾ ਜਾਵੇਗਾ।

About Author

Leave A Reply

whatsapp marketing mahipal