ਮੁੱਖ ਧਾਰਾ ਵਾਲਿਆਂ ਨਾਲ ਗੱਲਬਾਤ ਕਰਾਂਗੇ, ਅਜ਼ਾਦੀ ਦੀ ਮੰਗ ਕਰਨ ਵਾਲਿਆਂ ਨਾਲ ਨਹੀਂ : ਕੇਂਦਰ

0

ਨਵੀਂ ਦਿੱਲੀ , ਆਵਾਜ਼ ਬਿਊਰੋ

ਪੱਥਰਬਾਜੀ ਰੋਕੋ, ਕੇਂਦਰ ਨੂੰ ਗੱਲਬਾਤ ਲਈ ਕਹਾਂਗੇ : ਸੁਪਰੀਮ ਕੋਰਟ

ਕੇਂਦਰ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜੰਮੂ-ਕਸ਼ਮੀਰ ਸਮੱਸਿਆ ਦੇ ਹੱਲ ਲਈ ਉਨ੍ਹਾਂ ਸਿਆਸੀ ਪਾਰਟੀਆਂ ਅਤੇ ਜੱਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾਵੇਗੀ ਜੋ ਜਨਤਾ ਦੇ ਪ੍ਰਤੀਨਿਧੀ ਬਣਕੇ ਸਰਕਾਰ ਨਾਲ ਗੱਲਬਾਤ ਕਰਨ ਦਾ ਕਾਨੂੰਨੀ ਅਧਿਕਾਰ ਰੱਖਦੇ ਹਨ। ਸਰਕਾਰ ਨੇ ਕਿਹਾ ਕਿ ਵਾਦੀ ਵਿੱਚ ਅਜ਼ਾਦੀ ਦੀ ਮੰਗ ਦੇ ਨਾਅਰੇ ਲਗਾਉਣ ਵਾਲਿਆਂ ਨਾਲ ਕੇਂਦਰ ਕੋਈ ਗੱਲਬਾਤ ਨਹੀਂ ਕਰੇਗੀ। ਕੇਂਦਰ ਸਰਕਾਰ ਨੇ ਆਪਣੀ ਇਹ ਨੀਤੀ ਸੁਪਰੀਮ ਕੋਰਟ ਵਿੱਚ ਉਸ ਵੇਲੇ ਪ੍ਰਗਟ ਕੀਤੀ, ਜਦੋਂ ਜੰਮੂ-ਕਸ਼ਮੀਰ ਬਾਰ ਐਸੋਸੀਏਸ਼ਨ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਦਾ ਪੱਖ ਸੁਣਿਆ ਗਿਆ। ਬਾਰ ਐਸੋਸੀਏਸ਼ਨ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ ਕਿ ਕੇਂਦਰ ਹੂਰੀਅਤ ਕਾਨਫਰੰਸ ਦੇ ਨੇਤਾਵਾਂ ਨਾਲ ਗੱਲਬਾਤ ਕਰੇ। ਇਸੇ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਜੇ ਕਸ਼ਮੀਰ ਦੇ ਲੋਕ ਅਤੇ ਉਨ੍ਹਾਂ ਦੇ ਪ੍ਰਤੀਨਿਧੀ ਵਾਦੀ ਵਿੱਚ ਸ਼ਾਂਤੀ ਕਾਇਮ ਕਰਦੇ ਹਨ, ਵਾਦੀ ਵਿੱਚ ਪੱਥਰਬਾਜੀ ਅਤੇ ਹਿੰਸਕ ਹਮਲੇ ਕੁੱਝ ਦਿਨਾਂ ਲਈ ਰੁਕਵਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਤਾਂ ਸੁਪਰੀਮ ਕੋਰਟ ਵਾਦੀ ਦੇ ਲੋਕਾਂ ਨਾਲ ਗੱਲਬਾਤ ਲਈ ਕੇਂਦਰ ਸਰਕਾਰ ਨੂੰ ਖੁੱਦ ਹੁਕਮ ਜਾਰੀ ਕਰੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਕਸ਼ਮੀਰ ਵਿੱਚ ਪੁਲਿਸ ਅਤੇ ਸੁਰੱਖਿਆ ਬਲਾਂ ਉੱਪਰ ਪੱਥਰਬਾਜੀ ਆਦਿ ਨਾ ਕਰਨ ਦਾ ਵਿਸ਼ਵਾਸ ਦਿੱਤਾ ਜਾਂਦਾ ਹੈ ਤਾਂ ਅਦਾਲਤ ਸੀ.ਆਰ.ਪੀ.ਐਫ ਅਤੇ ਪੁਲਿਸ ਨੂੰ ਅਗਲੇ ਦੋ ਹਫਤਿਆਂ ਤੱਕ ਪੇਲੇਟ ਗੰਨ  ਦੀ ਵਰਤੋਂ ਨਾ ਕਰਨ ਲਈ ਹੁਕਮ ਵੀ ਜਾਰੀ ਕਰੇਗੀ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਬਾਰ ਐਸੋਸੇਏਸ਼ਨ ਦੇ ਨੇਤਾਵਾਂ ਨੂੰ ਇਹ ਵੀ ਕਿਹਾ ਕਿ ਉਹ ਵਾਦੀ ਦੇ ਤਣਾਅ ਨੂੰ ਖਤਮ ਕਰਨ ਅਤੇ ਹਾਲਾਤ ਆਮ ਵਰਗੇ ਬਣਾਉਣ ਲਈ ਉਨ੍ਹਾਂ ਲੋਕਾਂ ਦੇ ਨਾਮ ਦੱਸਣ ਜੋ ਕਸ਼ਮੀਰੀ ਲੋਕਾਂ ਦੇ ਪ੍ਰਤੀਨਿਧੀ ਦੇ ਤੌਰ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਬਾਰ ਐਸੋਸੀਏਸ਼ਨ ਨੂੰ ਇਹ ਵੀ ਕਿਹਾ ਕਿ ਹਾਲਾਤ ਸੁਧਾਰਨ ਲਈ ਬਿਨਾਂ ਕਿਸੇ ਦਾ ਪੱਖ ਲਏ ਭੂਮਿਕਾ ਨਿਭਾਉਣੀ ਹੋਵੇਗੀ ਅਤੇ ਨਾ ਸੁਰੱਖਿਆ ਫੋਰਸਾਂ ਦਾ ਵਿਰੋਧ ਕੀਤਾ ਜਾਵੇ ਅਤੇ ਨਾ ਹੀ ਹਿੰਸਕ ਪੱਥਰਬਾਜ ਭੀੜ ਦੀ ਪ੍ਰਸ਼ੰਸ਼ਾ ਕੀਤੀ ਜਾਵੇ।

ਅੱਤਵਾਦੀਆਂ ਵੱਲੋਂ ਬੈਂਕ ‘ਤੇ ਹਮਲਾ

ਆਨੰਤਨਾਗ ,ਆਵਾਜ਼ ਬਿਊਰੋ
ਜੰਮੂ-ਕਸ਼ਮੀਰ ਦੇ ਅਨੰਤਨਾਗ ਸਥਿਤ ਜੰਮੂ-ਕਸ਼ਮੀਰ ਬੈਂਕ ਵਿੱਚ 2 ਸ਼ੱਕੀ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਸੁਰੱਖਿਆ ਫੋਰਸਾਂ ਨਾਲ ਹੋਈ ਝੜਪ ਵਿੱਚ ਇਕ ਸੀਆਰਪੀਐਫ ਜਵਾਨ ਜ਼ਖ਼ਮੀ ਹੋ ਗਿਆ। ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ, ਜਦੋਂਕਿ ਇੱਕ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

About Author

Leave A Reply

whatsapp marketing mahipal