ਰਾਹੁਲ ਗਾਂਧੀ ਵੱਲੋਂ ਕੇਰਲਾ ਤੋਂ ਚੋਣ ਲੜਨ ਦਾ ਫੈਸਲਾ ਅਟੱਲ 

0

ਨਵੀਂ ਦਿੱਲੀ, ਆਵਾਜ ਬਿਊਰੋ-ਕਾਂਗਰਸ ਨੇ ਅੱਜ ਐਲਾਨ ਕੀਤਾ ਹੈ ਕਿ ਰਾਹੁਲ ਗਾਂਧੀ ਵੱਲੋਂ ਕੇਰਲਾ ਦੇ ਵਨਿਆੜ ਲੋਕ ਸਭਾ ਹਲਕੇ ਤੋਂ ਚੋਣ ਲੜਨਾ ਅਟੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੱਖਣ ਭਾਰਤ ਦੇ ਵੱਖ-ਵੱਖ ਸੱਭਿਆਚਾਰਾਂ ਉੱਪਰ ਹਮਲੇ ਕਰ ਰਹੀ ਹੈ। ਭਾਜਪਾ ਦੇ ਇਨ੍ਹਾਂ ਹਮਲਿਆਂ ਦਾ ਮੁਕਾਬਲਾ ਕਰਨ ਲਈ ਰਾਹੁਲ ਗਾਂਧੀ ਨੂੰ ਉੱਤਰ ਭਾਰਤ ਦੇ ਨਾਲ-ਨਾਲ ਦੱਖਣ ਭਾਰਤ ਤੋਂ ਚੋਣ ਲੜਨ ਦਾ ਫੈਸਲਾ ਲਿਆ ਹੈ। ਇਸੇ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਰੱਖਿਆ ਮੰਤਰੀ ਏ.ਕੇ.ਐਂਟਨੀ ਨੇ ਵੀ ਕਿਹਾ ਕਿ ਕੇਰਲਾ ਤੋਂ ਚੋਣ ਲੜ ਕੇ ਰਾਹੁਲ ਗਾਂਧੀ ਦੱਖਣ ਭਾਰਤ ਦੇ ਕੇਰਲਾ, ਤਾਮਿਲਨਾਡੂ ਅਤੇ ਕਰਨਾਟਕ ਸੂਬਿਆਂ ਦੀ ਵੀ ਪ੍ਰਤੀਨਿਧਤਾ ਕਰਨਗੇ। ਕੇਰਲਾ ਦਾ ਇਹ ਹਲਕਾ ਆਪਣੀ ਕੁਦਰਤੀ ਸੁੰਦਰਤਾ ਅਤੇ ਜੰਗਲੀ ਜੀਵ ਜੰਤੂਆਂ ਲਈ ਪ੍ਰਸਿੱਧ ਹੈ। ਇੱਥੇ ਅਨੇਕਾਂ ਜੈਨ ਮੰਦਰ ਵੀ ਹਨ।

About Author

Leave A Reply

whatsapp marketing mahipal