ਲੋਕ ਸਭਾ ਚੋਣਾਂ ਲਈ ਮਿਤੀਆਂ ਦਾ ਐਲਾਨ

0

* 11 ਅਪ੍ਰੈਲ ਤੋਂ 19 ਮਈ ਤੱਕ 7 ਪੜਾਵਾਂ ਵਿੱਚ ਪੈਣਗੀਆਂ ਵੋਟਾਂ, ਨਤੀਜੇ 23 ਮਈ ਨੂੰ

ਨਵੀਂ ਦਿੱਲੀ, ਆਵਾਜ ਬਿਊਰੋ-ਭਾਰਤੀ ਚੋਣ ਕਮਿਸ਼ਨ ਨੇ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਮਿਤੀਆਂ ਦਾ ਐਲਾਨ ਕਰਦਿਆਂ ਹੀ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਹੈ। ਐਲਾਨੇ ਪ੍ਰੋਗਰਾਮ ਅਨੁਸਾਰ ਲੋਕ ਸਭਾ ਚੋਣਾਂ ਲਈ ਵੋਟਾਂ 7 ਪੜਾਵਾਂ ਵਿੱਚ ਪੈਣਗੀਆਂ। ਇਸ ਤਹਿਤ 11 ਅਪ੍ਰੈਲ, 18 ਅਪ੍ਰੈਲ, 23 ਅਪ੍ਰੈਲ, 29 ਅਪ੍ਰੈਲ, 6 ਮਈ, 12 ਮਈ ਅਤੇ 19 ਮਈ ਨੂੰ ਦੇਸ਼ ਭਰ ਵਿੱਚ ਵੋਟਾਂ ਪੈਣਗੀਆਂ। 23 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਾਲ ਹੀ ਨਤੀਜੇ ਐਲਾਨੇ ਜਾਣਗੇ। 3 ਜੂਨ ਤੱਕ ਨਵੀਂ ਲੋਕ ਸਭਾ ਦਾ ਗਠਨ ਹੋ ਜਾਵੇਗਾ। ਲੋਕ ਸਭਾ ਚੋਣਾਂ ਦੇ ਨਾਲ ਹੀ ਆਂਧਰਾ ਪ੍ਰਦੇਸ਼, ਉੜੀਸਾ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾਵਾਂ ਲਈ ਵੀ ਵੋਟਾਂ ਪੈਣਗੀਆਂ। ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਪ੍ਰੈੱਸ ਕਾਨਫਰੰਸ ਰਾਹੀਂ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਲਈ 90 ਕਰੋੜ ਨਵੇਂ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ਵਿੱਚੋਂ 1.5 ਕਰੋੜ ਵੋਟਰ 18-19 ਸਾਲ ਦੀ ਉਮਰ ਦੇ ਹਨ। ਚੋਣ ਕਮਿਸ਼ਨਰ ਨੇ ਦੱਸਿਆ ਕਿ ਪਿਛਲੀ ਵਾਰ 9 ਲੱਖ ਵੋਟਿੰਗ ਕੇਂਦਰ ਬਣਾਏ ਗਏ ਸਨ, ਪਰ ਇਸ ਵਾਰ 10 ਲੱਖ ਪੋਲਿੰਗ ਬੂਥ ਬਣਾਏ ਜਾਣਗੇ।
ਪਹਿਲੇ ਪੜਾਅ ਦੀ ਵੋਟਿੰਗ ਤਹਿਤ 20 ਰਾਜਾਂ ਦੀਆਂ 91 ਸੀਟਾਂ ਲਈ ਵੋਟਾਂ ਪੈਣਗੀਆਂ। ਇਨ੍ਹਾਂ ਵਿੱਚ ਆਂਧਰਾ ਪ੍ਰਦੇਸ਼, ਬਿਹਾਰ, ਛਤੀਸਗੜ੍ਹ, ਜੰਮੂ ਕਸ਼ਮੀਰ, ਮਹਾਂਰਾਸ਼ਟਰ, ਮਣੀਪੁਰ, ਮੇਘਾਲਿਆ,ਮਿਜੋਰਮ, ਨਾਗਾਲੈਂਡ, ਉੜੀਸਾ, ਸਿੱਕਮ, ਤੇਲੰਗਾਨਾ, ਤ੍ਰਿਪੁਰਾ, ਯੂ.ਪੀ. ਉਤਰਾਖੰਡ, ਪੱਛਮੀ ਬੰਗਾਲ, ਅੰਡੇਮਾਨ ਨਿਕੋਬਾਰ ਅਤੇ ਲਕਸ਼ਦੀਪ ਵਿੱਚ 11 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਦੂਸਰੇ ਪੜਾਅ ਤਹਿਤ 13 ਰਾਜਾਂ ਦੀਆਂ 97 ਲੋਕ ਸਭਾ ਸੀਟਾਂ ਲਈ ਅਸਾਮ, ਬਿਹਾਰ, ਛੱਤੀਸਗੜ੍ਹ, ਜੰਮੂ ਕਸ਼ਮੀਰ, ਕਰਨਾਟਕ, ਮਹਾਂਰਾਸ਼ਟਰ, ਮਣੀਪੁਰ, ਉੜੀਸਾ, ਤਾਮਿਲਨਾਡੂ, ਤ੍ਰਿਪੁਰਾ, ਯੂ.ਪੀ. ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿੱਚ 18 ਅਪ੍ਰੈਲ ਨੂੰ ਵੋਟਾਂ ਪੈਣਗੀਆਂ।
ਤੀਜੇ ਪੜਾਅ ਤਹਿਤ 14 ਸੂਬਿਆਂ ਵਿੱਚ 115 ਸੀਟਾਂ ਲਈ 23 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਚੌਥੇ ਪੜਾਅ ਤਹਿਤ 9 ਸੂਬਿਆਂ ਦੀਆਂ 71 ਸੀਟਾਂ ਲਈ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ।
ਪੰਜਵੇਂ ਪੜਾਅ ਤਹਿਤ 7 ਸੂਬਿਆਂ ਦੀਆਂ 51 ਸੀਟਾਂ ਲਈ 6 ਮਈ ਨੂੰ ਵੋਟਾਂ ਪੈਣਗੀਆਂ।
ਸੱਤਵੇਂ ਪੜਾਅ ਤਹਿਤ 12 ਮਈ ਨੂੰ ਬਿਹਾਰ, ਹਰਿਆਣਾ, ਝਾਰਖੰਡ, ਮੱਧ ਪ੍ਰਦੇਸ਼, ਪੱਛਮੀ ਬੰਗਾਲ ਅਤੇ ਦਿੱਲੀ ਵਿੱਚ ਵੋਟਾਂ ਪੈਣਗੀਆਂ।
ਸੱਤਵੇਂ ਪੜਾਅ ਤਹਿਤ 19 ਮਈ ਨੂੰ ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਪੰਜਾਬ, ਪੱਛਮੀ ਬੰਗਾਲ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੋਟਾਂ ਪੈਣਗੀਆਂ।

ਕਿਸ ਸੂਬੇ ਵਿੱਚ ਕਿੰਨੇ ਪੜਾਅ ਵਿੱਚ ਵੋਟਾਂ?

About Author

Leave A Reply

whatsapp marketing mahipal