ਸੂਬਾ ਪੱਧਰੀ ਭਾਸ਼ਣ ਕਲਾ ਮੁਕਾਬਲੇ ’ਚ ਐਸ. ਡੀ. ਕਾਲਜ ਦਾ ਦੂਜਾ ਸਥਾਨ

0

ਬਰਨਾਲਾ – ਰਜਿੰਦਰ ਪ੍ਰਸ਼ਾਦ ਸਿੰਗਲਾ
ਨਹਿਰੂ ਯੁਵਾ ਕੇਂਦਰ ਵੱਲੋਂ ‘ਰਾਸ਼ਟਰਵਾਦ ਅਤੇ ਰਾਸ਼ਟਰ ਨਿਰਮਾਣ’ ਵਿਸ਼ੇ ’ਤੇ ਕਰਵਾਏ ਗਏ ਸੂਬਾ ਪੱਧਰੀ ਭਾਸ਼ਣ ਕਲਾ ਮੁਕਾਬਲੇ ਵਿੱਚ ਐਸ. ਡੀ. ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਪੀ.ਆਰ.ਓ ਪ੍ਰੋ.ਸ਼ੋਇਬ ਜ਼ਫ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਲਵਲੀ ਨੇ ਇਸ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਨਹਿਰੂ ਯੁਵਾ ਕੇਂਦਰ ਵੱਲੋਂ ਇਹ ਮੁਕਾਬਲਾ ਚੰਡੀਗੜ੍ਹ ਵਿਖੇ ਕਰਵਾਇਆ ਗਿਆ ਸੀ, ਜਿਥੇ ਸੂਬੇ ਦੇ ਵੱਖ-ਵੱਖ ਕਾਲਜਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਹਿੱਸਾ ਲਿਆ। ਦੱਸਣਯੋਗ ਹੈ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਸੀ, ਜਿਸ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਅੱਗੇ ਜਾਣ ਦਾ ਮੌਕਾ ਮਿਲਿਆ। ਕਾਲਜ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਜੇਤੂ ਵਿਦਿਆਰਥਣ ਨੰੂ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਵਿਦਿਆਰਥੀ ਅਤੇ ਸਟਾਫ਼ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਵਿਦਿਆਥਣ ਲਵਲੀ ਦੀ ਅਗਵਾਈ ਪ੍ਰੋ. ਨਿਰਮਲ ਗੁਪਤਾ ਅਤੇ ਪ੍ਰੋ. ਵੰਦਨਾ ਕੁਕਰੇਜਾ ਵੱਲੋਂ ਕੀਤੀ ਗਈ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪਕਾਸ਼, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਅਤੇ ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਨੇ ਵੀ ਜੇਤੂ ਵਿਦਿਆਰਥਣ ਨੰੂ ਵਧਾਈ ਦਿੱਤੀ।

About Author

Leave A Reply

whatsapp marketing mahipal