ਖ਼ਾਲਸਾ ਕਾਲਜ, ਫਿਜਿਕਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

0
102

ਜਲੰਧਰ – ਹਰਪ੍ਰੀਤ ਸਿੰਘ ਲੇਹਿਲ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ.ਐਸ.ਸੀ. ਫਿਜਿਕਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ. ਫਿਜਿਕਸ ਦੂਜਾ ਸਮੈਸਟਰ ਦੀ ਵਿਦਿਆਰਥਣ ਮਧੂ ਬਾਲਾ ਨੇ ੧੨੦੦ ਵਿਚੋਂ ੮੭੧ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥੀਆਂ, ਅਧਿਆਪਕ ਸਾਹਿਬਾਨ ਅਤੇ ਮਾਪਿਆਂ ਨੂੰ ਵਿਸ਼ੇਸ਼ ਵਧਾਈ ਦਿੱਤੀ। ਪਿ੍ਰੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਨਰਵੀਰ ਸਿੰਘ, ਡਾ. ਅਮਨਪ੍ਰੀਤ ਕੌਰ ਸੰਧੂ, ਡਾ. ਅੰਮਿ੍ਰਤਪਾਲ ਸਿੰਘ ਨਿੰਦਰਾਯੋਗ ਅਤੇ ਡਾ. ਰੰਜੂ ਮਹਾਜਨ ਵੀ ਹਾਜ਼ਰ ਸਨ।

LEAVE A REPLY