ਖ਼ੂਨ ਜਾਂਚ ਤੇ ਸਿਹਤ ਚੈਕਅੱਪ ਕੈਂਪ ਅਤੇ ਏਡਜ਼ ਜਾਗਰੂਕਤਾ ਬਾਰੇ ਸੈਮੀਨਾਰ ਲਗਾਇਆ

0


ਬਠਿੰਡਾ – ਗੌਰਵ ਕਾਲੜਾ/ਮੀਨਾਕਸ਼ੀ
ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਵਿਖੇ 10+1 ਅਤੇ 10+2 ਕਲਾਸ ਦੇ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਅਤੇ ਖਾਸ ਤੌਰ ਤੇ ਮੈਡੀਕਲ ਦੇ ਵਿਦਿਆਰਥੀਆਂ ਵੱਲੋਂ ਵੱਡੇ ਪੱਧਰ ’ਤੇ ਖ਼ੂਨ ਜਾਂਚ ਤੇ ਸਿਹਤ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵਿਦਿਆਰਥੀਆਂ ਵੱਲੋਂ ਹੀ ਬਲੱਡ ਗਰੁੱਪ, ਬਲੱਡ ਪ੍ਰੈਸ਼ਰ, ਹੀਮੋਗਲੋਬਿਨ ਦੀ ਮਾਤਰਾ, ਸੂਗਰ, ਕਲਾਟਿੰਗ ਟਾਇਮ ਅਤੇ ਹੋਰ ਕਈ ਪ੍ਰਕਾਰ ਦੇ ਚੈਕਅੱਪ ਕੀਤੇ ਗਏ ਜਿਸ ਦਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਟਾਫ਼ ਮੈਬਰਾਂ ਤੇ ਵਿਦਿਆਰਥੀਆਂ ਨੇ ਭਰਪੂਰ ਲਾਭ ਉਠਾਇਆ । ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਟੈਰੇਰਿਅਮ ਗਾਰਡਨ, ਏਥਨੋਬਾਟਨੀ ਦੁਆਰਾ ਵੱਖ ਵੱਖ ਜੜ੍ਹੀਆਂ ਬੂਟੀਆਂ ਦੇ ਲਾਭ ਦੱਸੇ। ਇਸ ਮੌਕੇ ਵਿਦਿਆਰਥੀਆਂ ਨੇ ਦੁੱਧ, ਘਿਓ, ਗੁੜ, ਹਲਦੀ, ਮਿਰਚ ਆਦਿ ਘਰੇਲੂ ਵਸਤਾਂ ਦੀ ਸੁੱਧਤਾ ਦੀ ਜਾਂਚ ਕਰਨ ਦੇ ਢੰਗ ਦੱਸੇ ਅਤੇ ਸਹੀ ਸੁੱਧਤਾ ਦੀ ਪਹਿਚਾਣ ਵੀ ਦੱਸੀ। ਇਸ ਕੈਂਪ ਵਿੱਚ ਮੈਕਸ ਹਸਪਤਾਲ ਬਠਿੰਡਾ ਤੋਂ ਡਾ. ਸ਼ਿਲਪਾ ਗੁਪਤਾ, ਐਮ.ਡੀ.(ਮੈਡੀਸਨ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡੇਂਗੂ ਬੁਖਾਰ, ਖਾਂਸੀ, ਥਾਈਰਾਈਡ ਆਦਿ ਬਿਮਾਰੀਆਂ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਬਾਰੇ ਵੱਡਮੱੁਲੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਵੱਖ-ਵੱਖ ਸੁਆਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ। ਇਸ ਉਪਰੰਤ ਵਿਸ਼ਵ ਏਡਜ਼ ਦਿਵਸ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਬੁਲਾਰੇ ਦੇ ਤੌਰ ‘ਤੇ ਪਹੁੰਚੇ ਨਰਿੰਦਰ ਕੁਮਾਰ ਬੱਸੀ, ਕੰਮਿਊਨਿਟੀ ਏਡਜ਼ ਐਜ਼ੂਕੇਟਰ (ਯੂ.ਐਨ ਏਡਜ਼ ਸਿਵਲ ਸੋਸਾਇਟੀ ਐਵਾਰਡੀ) ਨੇ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬਚਾਅ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਇਸ ਬਿਮਾਰੀ ਸੰਬੰਧੀ ਹਰ ਪ੍ਰਕਾਰ ਦੀ ਵੱਡਮੁੱਲੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਸਕੂਲ ਦੇ ਪਿ੍ਰੰਸੀਪਲ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਏ ਹੋਏ ਮਹਿਮਾਨਾਂ ਦਾ ਵਿਦਿਆਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਵਿਦਿਆਰਥੀਆਂ ਦੀ ਭਰਪੂਰ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਨੇ ਇਸ ਕੈਂਪ ਦੇ ਸਫ਼ਲ ਆਯੋਜਨ ਲਈ ਸਕੂਲ ਦੇ ਪਿ੍ਰੰਸੀਪਲ , ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

About Author

Leave A Reply

whatsapp marketing mahipal