ਜ਼ਿਲ੍ਹਾ ਮੈਜਿਸਟਰੇਟ ਵਲੋਂ ਅਗਲੇ ਹੁਕਮਾਂ ਤੱਕ ਕਰਫਿਊ ਜਾਰੀ, ਕੀਤੇ ਵੱਖ-ਵੱਖ ਨਿਰਦੇਸ਼

0
172

ਹੁਸ਼ਿਆਰਪੁਰ ਅਜਨੋਹਾ
ਜ਼ਿਲਾ ਹੁਸ਼ਿਆਰਪੁਰ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਧਾਰਾ 144 ਸੀ.ਆਰ.ਪੀ.ਸੀ. ਤਹਿਤ ਜ਼ਿਲੇ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫ਼ਿਊ ਜਾਰੀ ਰੱਖਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਦੌਰਾਨ ਲੋਕਾਂ ਦੇ ਘਰ ‘ਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ। ਉਨਾਂ ਕਿਹਾ ਕਿ ਇਸ ਦੌਰਾਨ ਕੁਝ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ, ਜਿਸ ਵਿੱਚ ਸਾਰੇ ਸਰਕਾਰੀ ਹਸਪਤਾਲ, ਪ੍ਰਾਈਵੇਟ ਹਸਪਤਾਲ ਅਤੇ ਡਾਈਗਨੋਸਟਿਕ ਸੈਂਟਰ, ਐਂਬੂਲੈਂਸ ਸੇਵਾਵਾਂ ਜਿਨਾਂ ਨੂੰ ਸਿਵਲ ਸਰਜਨ ਅਤੇ ਐਸ.ਡੀ.ਐਮਜ਼ ਵਲੋਂ ਕਰਫਿਊ ਪਾਸ ਜਾਰੀ ਕੀਤੇ ਗਏ ਹਨ, ਸੇਵਾਵਾਂ ਬਹਾਲ ਰਹਿਣਗੀਆਂ। ਉਨਾਂ ਕਿਹਾ ਕਿ ਡੋਰ ਟੂ ਡੋਰ ਦਵਾਈਆਂ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਲੋਂ ਚੁਣੇ ਗਏ ਕੈਮਿਸਟਾਂ ਜਿਨਾਂ ਨੂੰ ਡੀ.ਸੀ. ਦਫ਼ਤਰ ਅਤੇ ਐਸ.ਡੀ.ਐਮਜ਼ ਵਲੋਂ ਕਰਫਿਊ ਪਾਸ ਜਾਰੀ ਕੀਤੇ ਗਏ ਹਨ, ਇਹ ਸੇਵਾਵਾਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਡਾਇਲਸਿਸ, ਕੀਮੋਥਰੈਪੀ ਅਤੇ ਹੋਰ ਗੰਭੀਰ ਬੀਮਾਰੀਆਂ ਵਾਲੇ ਮਰੀਜ਼ ਐਸ.ਡੀ.ਐਮਜ਼ ਵਲੋਂ ਜਾਰੀ ਕੀਤੇ ਮੈਡੀਕਲ ਪਾਸ ਜ਼ਿਲੇ ਅਤੇ ਜ਼ਿਲੇ ਤੋਂ ਬਾਹਰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਸਫ਼ਰ ਕਰ ਸਕਦੇ ਹਨ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਕਿਸੇ ਵਿਅਕਤੀ ਦੀ ਮੌਤ ‘ਤੇ ਸਸਕਾਰ ‘ਤੇ ਜਾਣ ਲਈ 5 ਵਿਅਕਤੀਆਂ ਤੋਂ ਵੱਧ ਦੀ ਮਨਜ਼ੂਰੀ ਨਹੀਂ ਹੋਵੇਗੀ। ਇਸ ਸਬੰਧੀ ਕੋਈ ਪਾਸ ਜਾਰੀ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਐਲ.ਪੀ.ਜੀ. ਸਲੰਡਰ ਦੀਆਂ ਸੇਵਾਵਾਂ ਬਰਕਰਾਰ ਰੱਖਣ ਲਈ ਆਨ ਲਾਈਨ ਅਤੇ ਟੈਲੀਫੋਨ ਬੁਕਿੰਗ ਸਿਸਟਮ ਜਾਰੀ ਰਹੇਗਾ। ਇਸ ਸਬੰਧੀ ਕੋਈ ਦਿੱਕਤ ਆਉਂਦੀ ਹੈ, ਤਾਂ ਸ੍ਰੀਮਤੀ ਰਜਨੀਸ਼ ਕੌਰ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਦੇ ਮੋਬਾਇਲ ਨੰਬਰ 98782-28830 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸੇਵਾ ਸਬੰਧੀ ਕਰਫਿਊ ਕਾਰਡ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵਲੋਂ ਜਾਰੀ ਕੀਤਾ ਜਾਵੇਗਾ ਅਤੇ ਇਹ ਸੇਵਾ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਮਿਲੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਨੋਟੀਫਾਈ ਕੀਤੇ ਗਏ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਆਪਣੀਆਂ ਸੇਵਾਵਾਂ ਦੇ ਸਕਦੇ ਹਨ। ਇਸ ਸਬੰਧੀ ਕਰਫਿਊ ਪਾਸ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵਲੋਂ ਜਾਰੀ ਕੀਤਾ ਜਾਵੇਗਾ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ‘ਹੋਮ ਡਿਲੀਵਰੀ‘ ਲਈ ਚੁਣੇ ਗਏ ਕਰਿਆਨੇ ਦੇ ਹੋਲ ਸੇਲਰ ਅਤੇ ਰਿਟੇਲਰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਆਪਣੀਆਂ ਸੇਵਾਵਾਂ ਦੇ ਸਕਣਗੇ ਅਤੇ ਇਨਾਂ ਨੂੰ ਕਰਫਿਊ ਪਾਸ ਡੀ.ਸੀ. ਦਫ਼ਤਰ ਅਤੇ ਸਬੰਧਤ ਐਸ.ਡੀ.ਐਮਜ਼ ਵਲੋਂ ਜਾਰੀ ਕੀਤਾ ਜਾਵੇਗਾ। ਇਸੇ ਤਰਾਂ ਦੋਧੀ ਘਰਾਂ ਤੱਕ ਦੁੱਧ ਪਹੁੰਚਾਉਣਗੇ।

LEAVE A REPLY