34ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

0

ਸ੍ਰੀ ਅਨੰਦਪਰ ਸਾਹਿਬ – ਦਿਨੇਸ਼ ਨੱਡਾ, ਦਵਿੰਦਰ ਨੱਡਾ
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ਼ ਆਈ.ਏ.ਐਸ. ਨੇ ਕਿਹਾ ਕਿ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਸਾਰਿਆਂ ਨੂੰ ਆਪਣੀ ਜੂੰਮੇਵਾਰੀ ਪੂਰੀ ਮਿਹਨਤ ਨਾਲ ਨਿਭਾÀ[ਣੀ ਚਾਹੀਦੀ ਹੈ।  ਉਹ ਅੱਜ ਸ਼੍ਰੀ ਦਸ਼ਮੇਸ਼ ਅਕੈਡਮੀ ਦੇ 34ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ੍ਰੀ ਅਨੰਦਪ[ਰ ਸਾਹਿਬ ਪੁੱਜੇ ਸਨ। ਉਨ੍ਹਾਂ ਨੇ ਕਿਹਾ ਕਿ ਅਨੁਸ਼ਾਸ਼ਨ ਦੀ ਭਾਵਨਾ ਹੋਣੀ ਬੇਹੱਦ ਜ਼ਰੂਰੀ ਹੈ। ਵਿਦਿਆਰਥੀਆਂ ਵਿੱਚ ਇਸ ਭਾਵਨਾ ਦਾ ਵੱਖਰਾ ਮਹੱਤਵ ਹੈ। ਮਾਪਿਆਂ ਵੱਲੋਂ ਆਪਣੇ ਬੱਚਿਆਂ ਤੋਂ ਅਨੁਸ਼ਾਸ਼ਨ ਦੀ ਆਸ ਰੱਖਦੀ ਚਾਹੀਦੀ ਹੈ ਪਰ ਮਾਪਿਆਂ ਵਿੱਚ ਵੀ ਅਨੁਸ਼ਾਸ਼ਨ ਹੋਣਾ ਬੇਹੱਦ ਜ਼ਰੂਰੀ ਹੈ। ਅਧਿਆਪਕਾਂ ਵੱਲੋਂ ਭਵਿੱਖ ਦੇ ਰੌਸ਼ਨ ਸਮਾਜ ਦੀ ਸਿਰਜਨਾ ਇਨ੍ਹਾਂ ਵਿਦਿਆਰਥੀਆਂ ਰਾਹੀਂ ਹੀ ਕੀਤੀ ਜਾਣੀ ਹੈ। ਇਸ ਲਈ  ਅਧਿਆਪਕਾਂ ਨੂੰ ਵੀ ਇਨ੍ਹਾਂ ਫਰਜ਼ਾਂ ਪ੍ਰਤੀ ਸੂਚੇਤ ਰਹਿਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦਾ ਇਹ ਫਰਜ਼ ਹੈ ਕਿ ਉਹ ਅਧਿਆਪਕਾਂ ਅਤੇ ਮਾਪਿਆਂ ਪ੍ਰਤੀ ਆਗਿਆਕਾਰੀ ਰਹਿਣ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਪ੍ਰਤੀ ਵਚਨਬੱਧ ਹੋਣ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸੁੱਖ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਵਿਦਿਆਰਥੀਆਂ ਨੂੰ ਸ਼ੋਸ਼ਲ ਮੀਡੀਆ ਦੇ ਸਦ ਉਪਯੋਗ ਬਾਰੇ ਹੀ ਚੇਤੰਨ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਨਾਟਕ ਮਿੱਟੀ ਰੁਦਨ ਕਰੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਮਾਜ ਵਿੱਚ ਵੱਧ ਰਹੀਆਂ ਬੁਰਿਆਈਆਂ ਤੋਂ ਦੂਰ ਰਹਿਣ ਲਈ ਕਿਹਾ। ਉਨ੍ਹਾਂ ਸਕੂਲ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਕਰਨਲ ਕੇ.ਐਨ. ਪੱਡਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਸਕੂਲ ਦੇ ਡਾਇਰੈਕਟਰ ਮੇਜਰ ਜਰਨਲ ਜੇ. ਐਸ. ਘੁੰਮਣ ਨੇ ਡਿਪਟੀ ਕਮਿਸ਼ਨਰ ਨੂੰੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਸੈਣੀ ਰਣਬੀਰ ਸਿੰਘ ਸੀਨੀਅਰ ਕੁਆਰਡੀਨੇਟਰ, ਸ੍ਰੀ ਸ਼ਵੀਪਾਲ ਸਿੰਘ ਪੀ.ਏ., ਮੈਡਮ ਜੋਤੀ ਬਾਲਾ ਸੀਨੀਅਰ ਟੀਚਰ, ਸ੍ਰੀ ਨਿਰੰਜਨ ਸਿੰਘ ਰਾਣਾ, ਸ੍ਰੀ ਗੁਰਨੈਬ ਸਿੰਘ, ਸ੍ਰੀ ਰਣਜੀਤ ਸਿੰਘ ਉਲੰਪੀਅਨ, ਮਾਪੇ ਅਤੇ ਵਿਦਿਆਰਥੀ ਵੱੱਡੀ ਗਿਣਤੀ ਵਿੱਚ ਹਾਜ਼ਰ ਸਨ।

Share.

About Author

Leave A Reply