ਪੁਲਿਸ ਦੀ ਨਾਕਾਮੀ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ

0

 


ਮਹਿਲ ਕਲਾਂ / ਬਲਵਿੰਦਰ ਸਿੰਘ ਵਜੀਦਕੇ
ਬੀਤੀ ਰਾਤ ਚੋਰ ਗਿਰੋਹ ਵੱਲੋਂ ਸੰਘਣੀ ਧੁੰਦ ਦਾ ਫਾਇਦਾ ਉਠਾ ਕੇ ਮਹਿਲ ਖੁਰਦ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫਾਰਮਰ ਭੰਨ ਕੇ ਤੇਲ ਅਤੇ ਤਾਂਬਾ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਮਲਕੀਤ ਸਿੰਘ ਦੀਆਂ ਮੋਟਰਾਂ ਤੋਂ 2, ਬੇਅੰਤ ਸਿੰਘ, ਜਸਵਿੰਦਰ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਦਲੀਪ ਸਿੰਘ, ਧੀਰ ਸਿੰਘ, ਜੱਸਾ ਸਿੰਘ ਸਾਰੇ ਵਾਸੀ ਮਹਿਲ ਖੁਰਦ (ਬਰਨਾਲਾ) ਦੀਆਂ ਮੋਟਰਾਂ ਤੋਂ 16 ਕਿਲੋਵਾਟ 1-1 ਟਰਾਂਸਫਾਰਮਰ ਚੋਰਾਂ ਵੱਲੋਂ ਭੰਨ ਕੇ ਤਾਂਬਾ ਚੋਰੀ ਕੀਤਾ ਗਿਆ। ਕਿਸਾਨਾਂ ਨੂੰ ਇਸ ਸਬੰਧੀ ਪਤਾ ਉਦੋਂ ਲੱਗਿਆ ਤੋਂ ਕਿਸਾਨ ਸਵੇਰੇ ਖੇਤ ਗਏ। ਉਨ੍ਹਾਂ ਤੁਰੰਤ ਪੁਲਿਸ ਥਾਣਾ ਮਹਿਲ ਕਲਾਂ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਤਾਂ ਥਾਣੇਦਾਰ ਏ.ਐਸ.ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਦਾ ਜ਼ਾਇਜਾ ਲਿਆ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਟਰਾਂਸਫਾਰਮ ਚੋਰੀ ਦੀਆਂ ਅਨੇਕਾਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਅੱਜ ਤੱਕ ਕਿਸੇ ਵੀ ਚੋਰ ਨੂੰ ਗਿ੍ਰਫ਼ਤਾਰ ਨਹੀਂ ਕੀਤਾ ਗਿਆ। ਮਹਿਲ ਕਲਾਂ ਪੁਲਿਸ ਨਾਕਾਮੀ ਕਾਰਨ ਚੋਰਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਕਲ ਪ੍ਰਧਾਨ ਮਹਿੰਦਰ ਸਿੰਘ ਸਹਿਜੜਾ, ਜਗਰਾਜ ਸਿੰਘ ਮੂੰਮ, ਮਹਿੰਦਰ ਸਿੰਘ ਮਹਿਲ ਕਲਾਂ, ਮਲਕੀਤ ਸਿੰਘ ਮਹਿਲ ਖੁਰਦ ਆਦਿ ਆਗੂਆਂ ਨੇ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਚੋਰਾਂ ਨੂੰ ਤੁਰੰਤ ਗਿ੍ਰਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।

Share.

About Author

Leave A Reply