ਕੈਦੀ ਫਰਾਰ ਹੋਣ ਦੀ ਘਟਨਾ ਦੁਬਾਰਾ ਵਾਪਰੀ ਤਾਂ ਬਰਦਾਸ਼ਤ ਨਹੀਂ ਕਰਾਂਗੇ : ਕੇਂਦਰ

0


*ਮਹਿਬੂਬਾ ਮੁਫਤੀ ਨੂੰ ਵਾਦੀ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਸੀ. ਆਰ. ਪੀ. ਐੱਫ. ਤਾਇਨਾਤ ਕਰਨ ਦੇ ਹੁਕਮ
ਨਵੀਂ ਦਿੱਲੀ (ਆਵਾਜ਼ ਬਿਊਰੋ)-ਸ੍ਰੀਨਗਰ ਦੀ ਸੈਂਟਰਲ ਜੇਲ੍ਹ ਵਿੱਚੋਂ ਪਾਕਿਸਤਾਨੀ ਅੱਤਵਾਦੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਨੂੰ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ ਲੈਂਦਿਆਂ ਜੰਮੂ ਕਸ਼ਮੀਰ ਸਰਕਾਰ ਨੂੰ ਜੇਲ੍ਹਾਂ ਦੀ ਸੁਰੱਖਿਆ ਸਖਤ ਕਰਨ ਲਈ ਕਿਹਾ ਹੈ। ਕਂੇਦਰ ਸਰਕਾਰ ਨੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਹ ਜੇਲ੍ਹਾਂ ਅਤੇ ਕੈਦੀਆਂ ਦੀ ਆਵਾਜਾਈ ਦੌਰਾਨ ਸੁਰੱਖਿਆ ਦੀ ਸਮੀਖਿਆ ਕਰੇ। ਕੇਂਦਰ ਨੇ ਕਿਹਾ ਹੈ ਕਿ ਸੁਰੱਖਿਆ ਸਖਤ ਕਰਨ ਲਈ ਸੀ.ਆਰ.ਪੀ.ਐੱਫ. ਦੇ ਜਵਾਨਾਂ ਦੀ ਤਾਇਨਾਤੀ ਕੀਤੀ ਜਾਵੇ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਹਿਬੂਬਾ ਮੁਫਤੀ ਨੂੰ ਸਖਤ ਭਾਸ਼ਾ ਵਿੱਚ ਲਿਖੇ ਪੱਤਰ ਵਿੱਚ ਹਿਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਘਟਨਾ ਦੁਬਾਰਾ ਨਹੀਂ ਵਾਪਰਨੀ ਚਾਹੀਦੀ ਅਤੇ ਜੇਲ੍ਹਾਂ ਦੀ ਸੁਰੱਖਿਆ ਲਈ ਸੀ.ਆਰ.ਪੀ.ਐੱਫ. ਤਾਇਨਾਤ ਕੀਤੀ ਜਾਵੇ। ਕੇਂਦਰ ਨੇ ਜੰਮੂ ਕਸ਼ਮੀਰ ਸਰਕਾਰ ਨੂੰ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਅੱਤਵਾਦੀ ਨਵੀਦ ਜੱਟ ਨੂੰ ਸ੍ਰੀਨਗਰ ਦੀ ਜੇਲ੍ਹ ਵਿੱਚੋਂ ਸਿਹਤ ਚੈਕਅੱਪ ਦੇ ਬਹਾਨੇ ਲਿਜਾ ਕੇ ਮਹਾਰਾਜਾ ਹਰੀ ਸਿੰਘ ਹਸਪਤਾਲ ਵਿੱਚੋਂ ਗੋਲੀਬਾਰੀ ਕਰਦਿਆਂ ਫਰਾਰ ਕਰਵਾਉਣ ਵਿੱਚ ਮੱਦਦ ਕੀਤੀ ਹੈ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਗ੍ਰਹਿ ਮੰਤਰਾਲੇ ਨੇ ਮਹਿਬੂਬਾ ਮੁਫਤੀ ਨੂੰ ਪੁੱਛਿਆ ਹੈ ਕਿ ਆਖਿਰ ਕੀ ਕਾਰਨ ਬਣੇ ਕਿ ਇੱਕ ਵਾਧੂ ਸੁਰੱਖਿਆ ਪ੍ਰਾਪਤ ਕੈਦੀ ਨੂੰ ਓ.ਪੀ.ਡੀ.ਵਿੱਚ ਚੈੱਕਅਪ ਕਰਵਾਉਣ ਲਈ ਭੇਜ ਦਿੱਤਾ ਗਿਆ! ਕੇਂਦਰ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਲੋਕਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ।

Share.

About Author

Leave A Reply