ਸਕੂਲ ਦਾ ਨਵਾਂ ਪ੍ਰਬੰਧਕੀ ਬਲਾਕ ਬਣਨ ਦੀ ਖੁਸ਼ੀ ’ਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ

0

ਬੰਗਾ – ਰਾਜ ਮਜਾਰੀ
ਅੱਜ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਨਵਾਂ ਪ੍ਰਬੰਧਕੀ ਬਲਾਕ ਬਣਨ ਦੀ ਖੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਭ ਤੋਂ ਪਹਿਲਾਂ ਨਵੇਂ ਪ੍ਰਬੰਧਕੀ ਬਲਾਕ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਜਿੱਥੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕੀਤਾ ਗਿਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਸਕੂਲ ਦੇ ਪ੍ਰਬੰਧਕੀ ਬਲਾਕ ਬਣਨ ਦੀ ਖੁਸ਼ੀ ਵਿਚ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਸਮੂਹ ਵਿਦਿਆਰਥੀਆਂ, ਸਮੂਹ ਸਕੂਲ ਸਟਾਫ਼ ਅਤੇ ਸਕੂਲ ਪ੍ਰਬੰਧਕ ਟਰੱਸਟ ਅਤੇ ਸਰਬੱਤ ਸੰਗਤਾਂ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ +2 ਦੇ ਪ੍ਰੀਖਿਆ ਦੇ ਰਹੇ ਸਮੂਹ ਵਿਦਿਆਰਥੀਆਂ ਦੀ ਸਫਲਤਾ ਲਈ ਵੀ ਅਰਦਾਸ ਕੀਤੀ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਤਿਆਰ ਕੀਤੇ ਗਏ ਆਧੁਨਿਕ ਏਅਰਕੰਡੀਸ਼ਨ ਪ੍ਰਬੰਧਕੀ ਬਲਾਕ ਵਿਚ ਨਵਾਂ ਅਕਾਊਂਟ ਦਫਤਰ, ਰਿਸ਼ੈਪਸ਼ਨ ਅਤੇ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਦੇ ਬੈਠਣ ਲਈ ਏਅਰਕੰਡੀਸ਼ਨ ਵੇਟਿੰਗ ਰੂਮ ਬਣਾਏ ਗਏ ਹਨ। ਜਿਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿਖੇ ਮਿਲਣ ਲਈ ਆਉਣ ਮੌਕੇ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਸ੍ਰੀਮਤੀ ਵਨੀਤਾ ਚੋਟ ਪਿ੍ਰੰਸੀਪਲ, ਸ. ਰੁਪਿੰਦਰਜੀਤ ਸਿੰਘ ਬੱਲ ਵਾਈਸ ਪਿ੍ਰੰਸੀਪਲ, ਮੈਡਮ ਰਸ਼ਪਾਲ ਕੌਰ, ਸ. ਸੁਖਵਿੰਦਰ ਸਿੰਘ, ਭਾਈ ਮਨਜੀਤ ਸਿੰਘ , ਭਾਈ ਰਣਜੀਤ ਸਿੰਘ, ਸ. ਜਗਜੀਤ ਸਿੰਘ, ਮੈਡਮ ਅਮਰਜੀਤ ਕੌਰ, ਗਗਨ ਆਹੂਜਾ, ਸ੍ਰੀ ਰਮਨ ਕੁਮਾਰ, ਮੈਡਮ ਪਰਮਜੀਤ ਕੌਰ, ਮੈਡਮ ਸਹਿਨਾਜ਼ ਬਾਨੋ, ਮੈਡਮ ਜਸਬੀਰ ਕੌਰ, ਮੈਡਮ ਸੁਨੀਤਾ ਰਾਣੀ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

Share.

About Author

Leave A Reply