61 ਜਥੇਬੰਦੀਆਂ ਵੱਲੋਂ ਬਰਨਾਲਾ ‘ਚ ਧਰਨਾ ਲਗਾਉਣ ਦੀ ਤਿਆਰੀ

0


ਸ਼ੇਰਪੁਰ (ਅਜਮੇਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ਼ੇਰਪੁਰ ਵੱਲੋਂ 16 ਫਰਵਰੀ ਨੂੰ ਬਰਨਾਲਾ ਦੀ ਅਨਾਜ ਮੰਡੀ ਵਿਖੇ 61 ਜਥੇਬਦੀਆਂ ਦੇ ਸੱਧੇ ‘ਤੇ ਲਗਾਏ ਜਾ ਰਹੇ ਧਰਨੇ ਨੂੰ ਲੈ ਕੇ ਅੱਜ ਗੁਰਦੁਆਰਾ ਸ਼੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਠੁੱਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿਗ ਵਿਚ ਪੁੱਜੇ ਕਿਸਾਨਾਂ, ਮਜ਼ਦੂਰਾਂ ਨੇ ਧਰਨੇ ਮੁਜਾਹਰਿਆਂ ਦੇ ਰੋਕ ਲਾਉਣ ਸਬੰਧੀ ਪਾਸ ਕੀਤੇ ਜਾ ਰਹੇ ਕਾਨੂੰਨ ਦੀ ਅਲੋਚਨਾ ਕੀਤਾ ਅਤੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਖੇਤੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਸਾਨਾਂ,ਮਜ਼ਦੂਰਾਂ ਅਤੇ ਹੋਰ ਇਨਸਾਫ ਪਸੰਦ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਬਰਨਾਲੇ ਦੇ ਧਰਨੇ ਨੂੰ ਵਿਸ਼ਾਲ ਕਰਨ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ। ਸੀਨੀਅਰ ਮੀਤ ਪ੍ਰਧਾਨ ਮਲਕੀਤ ਸਿੰਘ, ਖਜਾਨਚੀ ਹਰਦਿਆਲ ਸਿੰਘ ਬਾਜਵਾ, ਮਹਿੰਦਰ ਸਿੰਘ, ਨਿਰਮਲ ਸਿੰਘ ਗੰਡੇਵਾਲ, ਸੰਦੀਪ ਸਿੰਘ ਭਗਵਾਨਪੁਰਾ, ਬਲਦੇਵ ਸਿੰਘ, ਨਾਹਰ ਸਿੰਘ ਅਤੇ ਗੁਰਪ੍ਰੀਤ ਸਿੰਘ ਚਾਂਗਲੀ ਆਦਿ ਕਿਸਾਨ ਆਗੂ ਹਾਜ਼ਰ ਸਨ।

Share.

About Author

Leave A Reply