ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

0

ਸ੍ਰੀ ਅਨੰਦਪੁਰ ਸਾਹਿਬ / ਦਿਨੇਸ਼ ਨੱਡਾ, ਦਵਿੰਦਰ ਨੱਡਾ
ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਨੀਤ ਤੇਜ਼ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਮ ਸ਼ਰਧਾਲੂਆਂ ਦੀ ਤਰ੍ਹਾਂ ਕਤਾਰ ਵਿੱਚ ਲਗਕੇ ਨਤਮਸਤਕ ਹੋਏ ਅਤੇ ਮੱਥਾ ਟੇਕਣ ਦੌਰਾਨ ਉਨ੍ਹਾਂ ਨੇ ਸ਼ਰਧਾਲੂਆਂ ਤੋਂ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਆਪਣੇ ਨਾਲ ਅਧਿਕਾਰੀਆਂ ਨੂੰ ਲੋਕਾਂ ਤੋਂ ਮਿਲ ਰਹੇ ਸੁਝਾਅ ਦੇ ਅਨੁਸਾਰ ਹੋਰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਸ੍ਰੀ ਅਨੰਦਪੁਰ ਸਾਹਿਬ ਵਿੱਚ ਅੱਜ ਹੌਲੇ-ਮਹੱਲੇ ਦਾ ਆਗਾਜ਼ ਹੋਣ ਉਪਰੰਤ ਡਿਪਟੀ ਕਮਿਸ਼ਨਰ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਦਾ ਸਮੂਚੇ ਮੇਲਾ ਖੇਤਰ ਵਿੱਚ ਪੈਦਲ ਚੱਲਦੇ ਹੋਏ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਨੇ ਜੌੜੇ-ਘਰ ਜਾਕੇ ਉÎੱਥੇ ਸ਼ਰਧਾਲੂਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਦੇਖਿਆ। ਡਿਪਟੀ ਕਮਿਸ਼ਨਰ ਨੇ ਪਾਰਕਿੰਗ ਸਥਾਨਾਂ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਦੇ ਪ੍ਰਬੰਧਾਂ ਨੂੰ ਵੀ ਚੈÎੱਕ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ ਲੈਣ ਦੌਰਾਨ ਨਾਕਿਆਂ ‘ਤੇ ਤਾਇਨਾਤ ਪੁਲਿਸ ਅਤੇ ਸਿਵਲ ਕਰਮਚਾਰੀਆਂ ਪਾਸੋਂ ਉਨ੍ਹਾਂ ਤੋਂ ਲੰਗਰ ਪ੍ਰਾਪਤ ਹੋਣ ਬਾਰੇ ਜਾਣਕਾਰੀ ਲਈ ਅਤੇ ਜ਼ਿਨ੍ਹਾਂ ਨਾਕਿਆਂ ਅਜੇ ਤੱਕ ਲੰਗਰ ਨਹੀਂ ਸੀ ਪ੍ਰਾਪਤ ਹੋਇਆ ਉਨ੍ਹਾਂ ਨਾਕਿਆਂ ਤੇ ਲੰਗਰ ਭੇਜਣ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਵੱਖ-ਵੱਖ ਸੈਕਟਰਾਂ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੌਲੇ-ਮਹੱਲੇ ਦੌਰਾਨ ਇੱਥੇ ਪੁਜੀਆਂ ਸੰਗਤਾਂ ਅਤੇ ਸ਼ਰਧਾਲੂਆਂ ਨਾਲ ਸਦਭਾਵਨਾ ਭਰੇ ਮਾਹੌਲ ਵਿੱਚ ਗੱਲ-ਬਾਤ ਕਰਕੇ ਉਨ੍ਹਾਂ ਨੂੰ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਤੁਰੰਤ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਹੌਲੇ-ਮਹੱਲੇ ਮੌਕੇ ਹਜ਼ਾਰਾਂ ਕਰਮਚਾਰੀ ਸੰਗਤਾਂ ਦੀ ਸਹੂਲਤ ਲਈ ਡਿਊਟੀ ਤੇ ਤਾਇਨਾਤ ਹਨ ਉਹ ਆਪਣੀ ਡਿਊਟੀ ਸੇਵਾ ਦੀ ਭਾਵਨਾਂ ਨਾਲ ਕਰਨ। ਵੇਰਕਾ ਚੌਂਕ ਵਿੱਚ ਬਣੇ ਪੁਲਿਸ ਕੰਟਰੋਲ ਰੂਮ ‘ਤੇ ਤੈਨਾਤ ਉਪ-ਪੁਲਿਸ-ਕਪਤਾਨ ਸ੍ਰੀ ਗੁਰਵਿੰਦਰ ਸਿੰਘ ਅਤੇ ਜ਼ਿਲ੍ਹਾ ਟਰੈਫਿਕ ਇੰਚਾਰਜ ਸ੍ਰੀ ਕੁਸ਼ਵਿੰਦਰ ਸਿੰਘ ਨੂੰ ਵੀ ਲੋਂੜੀਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਮਰਦੀਪ ਗੁਜਰਾਲ ਵੀ ਸਨ।

Share.

About Author

Leave A Reply