ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ ’ਚੋਂ ਔਰਤ ਬਰੀ

0


ਸੰਗਰੂਰ / ਅਵਤਾਰ ਸਿੰਘ ਛਾਜਲੀ
ਵਧੀਕ ਸ਼ੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚੂਰਾ ਪੋਸ਼ਤ ਦੀ ਤਸ਼ਕਰੀ ਦੇ ਦੋਸ਼ਾਂ ਵਿਚੋਂ ਇਕ ਔਰਤ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਅਹਿਦਗੜ੍ਹ ਵਿਖੇ 8 ਅਕਤੂੁੁਬਰ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਬਾਹੱਦ ਪਿੰਡ ਜਿੱਤਪਾਲ ਖੁਰਦ ਨੇੜੇ ਚਰਨਜੀਤ ਕੌਰ ਉਰਫ ਚਰਨੋ ਵਾਸੀ ਜਿੱਤਪਾਲ ਖੁਰਦ ਨੂੰ 20 ਕਿੱਲੋ ਚੂਰਾ ਪੋਸ਼ਤ ਸਮੇਤ ਕਾਬੂ ਕਰਨ ਦਾ ਦਾਅਵਾ ਕਰਦਿਆਂ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ । ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ ਉੱਤੇ ਜੱਜ ਨੇ ਚਰਨਜੀਤ ਕੌਰ ਚਰਨੋ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ।

Share.

About Author

Leave A Reply