10 ਗ੍ਰਾਮ ਹੈਰੋਇਨ ਨਾਲ ਤਸਕਰ ਗਿ੍ਰਫਤਾਰ

0

 


ਜਲੰਧਰ / ਰਮਨ ਉਪਲ
ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਰਫਤਾਰ ਕੀਤਾ ਹੈ।। ਐਸ.ਐਚ.ਓ. ਜੀਵਨ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਰਤਨ ਸਿੰਘ ਪੁਲਿਸ ਪਾਰਟੀ ਸਮੇਤ ਸਵੇਰੇ 6 ਵਜੇ ਦੇ ਕਰੀਬ ਦਿੳੂਲ ਨਗਰ ਦੇ ਨੇੜੇ ਐਸ ਪੀ ਪ੍ਰਾਇਮ ਸਕੂਲ ਕੋਲ ਨਾਕਾਬੰਦੀ ਕੀਤੀ ਹੋਈ ਸੀ।। ਇਸ ਦੌਰਾਨ ਉਥੋਂ ਪੈਦਲ ਆਉਦੇ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਅਤੇ ਉਸਦੀ ਤਲਾਸ਼ੀ ਲੈਣ ਉਪਰ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਹਰਜਿੰਦਰ ਕੁਮਾਰ ਉਰਫ ਸੋਨੂੰ ਪੁੱਤਰ ਕਸ਼ਮੀਰੀ ਲਾਲ ਨਿਵਾਸੀ ਤਿਲਕ ਨਗਰ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ’ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਉਕਤ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਹੋਰ ਖੁਲਾਸੇ ਹੋ ਸਕਨ।

Share.

About Author

Leave A Reply