ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ ਦੇ ਐੱਨ.ਐੱਸ.ਐੱਸ ਕੈਂਪ ਵਿਚ ਮੋਹਨ ਸ਼ਰਮਾ ਵਿਦਿਆਰਥੀਆਂ ਦੇ ਰੂਬਰੂ

0

ਬਰਨਾਲਾ – ਰਜਿੰਦਰ ਪ੍ਰਸ਼ਾਦ ਸਿੰਗਲਾ , ਯੋਗਰਾਜ ਯੋਗੀ
ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਚੱਲ ਰਹੇ 7 ਰੋਜ਼ਾ ਐੱਨ.ਐੱਸ.ਐੱਸ ਕੈਂਪ ਵਿਚ ਵਲੰਟੀਅਰ ਬਹੁਤ ਉਤਸ਼ਾਹ ਨਾਲ ਵੱਖ-ਵੱਖ ਸਰਗਰਮੀਆਂ ਨੂੰ ਸਰਅੰਜਾਮ ਦੇ ਰਹੇ ਹਨ। ਪ੍ਰੋਗਰਾਮ ਅਫ਼ਸਰ ਪ੍ਰੋ. ਹਰਪਾਲ ਕੌਰ ਅਤੇ ਪ੍ਰੋ. ਮਨੀਸ਼ਾ ਸ਼ਰਮਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੈਂਪ ਦੇ ਚੌਥੇ ਦਿਨ ਇਲਾਕੇ ਦੀ ਨਾਮਵਰ ਸ਼ਖਸੀਅਤ ਅਤੇ ਡਰੱਗ ਡੀ ਐਡਿਕਸ਼ਨ ਸੈਂਟਰ ਸੰਗਰੂਰ ਦੇ ਡਾਇਰੈਕਟਰ ਸ੍ਰੀ ਮੋਹਨ ਸ਼ਰਮਾ ਵਲੰਟੀਅਰਾਂ ਦੇ ਰੂਬਰੂ ਹੋਏ। ਉਹਨਾਂ ਆਪਣੇ ਵਿਲੱਖਣ ਅੰਦਾਜ਼ ਵਿਚ ਤੱਥਾਂ ਦਾ ਹਵਾਲਾ ਦੇ ਕੇ ਸੂਬੇ ਅੰਦਰ ਨੌਜਵਾਨਾਂ ਵਿਚ ਵੱਧ ਰਹੇ ਨਸ਼ੇ ਦੇ ਰੁਝਾਨ ’ਤੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਇਸ ਕਾਰੋਬਾਰ ਵਿਚ ਲੱਗੇ ਲੋਕਾਂ ਲਈ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਹੈ, ਪਰ ਸਭ ਕੁਝ ਸਰਕਾਰ ’ਤੇ ਹੀ ਨਹੀਂ ਛੱਡਿਆ ਜਾ ਸਕਦਾ। ਇਸ ਦੇ ਲਈ ਸਮਾਜ ਨੂੰ ਆਪਣੇ ਪੱਧਰ ’ਤੇ ਹੰਭਲਾ ਮਾਰਨਾ ਪਵੇਗਾ। ਸਿੱਖਿਆ ਸੰਸਥਾਵਾਂ ਇਸ ਮਾਮਲੇ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਉਹਨਾਂ ਵਲੰਟੀਅਰਾਂ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ। ਕਾਲਜ ਪਿ੍ਰੰਸੀਪਲ ਡਾ. ਤਪਨ ਕੁਮਾਰ ਸਾਹੂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਸਟਾਫ਼ ਵੱਲੋਂ ਸ੍ਰੀ ਮੋਹਨ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਲੰਟੀਅਰਾਂ ਨੇ ਕਾਲਜ ਕੈਂਪਸ ਦੀ ਸਫ਼ਾਈ ਕੀਤੀ।

Share.

About Author

Leave A Reply