ਸਰਕਾਰੀ ਕਾਲਜ ਲੜਕੀਆਂ ਵਿਖੇ 75ਵਾਂ ਸਾਲਾਨਾ ਖੇਡ ਸਮਾਰੋਹ ਮਨਾਇਆ

0

ਲੁਧਿਆਣਾ – ਸੁਰੇਸ਼ ਕੁਮਾਰ
ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ੭੫ਵਾਂ ਸਾਲਾਨਾ ਖੇਡ ਸਮਾਰੋਹ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਕੀਤੇ ਗਏ ਮਾਰਚ ਪਾਸਟ ਨਾਲ ਹੋਈ। ਕਾਲਜ ਦੀ ਹੋਣਹਾਰ ਵਿਦਿਆਰਥਣ ਅਤੇ ਖਿਡਾਰਨ ਲਕਸ਼ਮੀ ਨੇ ਮਸ਼ਾਲ ਰੋਸ਼ਨ ਕੀਤੀ।ਸ਼੍ਰੀਮਤੀ ਮਮਤਾ ਆਸ਼ੂ, ਕੌਂਸਲਰ, ਨਗਰ ਨਿਗਮ, ਲੁਧਿਆਣਾ ਨੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪਿ੍ਰੰਸੀਪਲ ਡਾ. ਧਰਮ ਸਿੰਘ ਸੰਧੂ ਅਤੇ ਵਾਈਸ ਪਿ੍ਰੰਸੀਪਲ ਸ਼੍ਰੀਮਤੀ ਸ਼ਰਨਜੀਤ ਕੌਰ ਜੀ ਨੇ ੭੫ਵੇਂ ਸਾਲਾਨਾ ਖੇਡ ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੀਮਤੀ ਮਮਤਾ ਆਸ਼ੂ ਨੂੰ ਆਇਆ ਆਖਿਆ। ਉਹਨਾਂ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਸ਼੍ਰੀਮਤੀ ਮਮਤਾ ਆਸ਼ੂ ਨੇ ਹਵਾ ਵਿੱਚ ਗੁਬਾਰੇ ਛੱਡ ਕੇ ਖੇਡ ਸਮਾਰੋਹ ਦੇ ਆਰੰਭ ਦਾ ਐਲਾਨ ਕੀਤਾ। ਪਿ੍ਰੰਸੀਪਲ ਡਾ. ਧਰਮ ਸਿੰਘ ਸੰਧੂ ਜੀ ਨੇ ਕਾਲਜ ਦੇ ੭੫ ਸਾਲਾਂ ਦੇ ਮਾਨਮੱਤੇ ਇਤਿਹਾਸ ਤੋਂ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ। ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਦੱਸਿਆਂ ਕਿ ਖੇਡਾਂ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਆਮ ਵਿਦਿਆਰਥਣਾਂ ਨਾਲੋਂ ਜਿੰਦਗੀ ਦੀ ਦੋੜ ਵਿੱਚ ਅੱਗੇ ਲੰਘ ਜਾਂਦੀਆਂ ਹਨ।ਸ਼੍ਰੀਮਤੀ ਮਮਤਾ ਆਸ਼ੂ ਜੀ ਬਾਰੇ ਬੋਲਦਿਆਂ ਉਹਨਾਂ ਨੇ ਦੱਸਿਆ ਕਿ ਅਕਾਦਮਿਕ ਪ੍ਰਾਪਤੀਆਂ ਦੇ ਬਾਵਜੂਦ ਉਹਨਾਂ ਨੇ ਸਮਾਜ ਸੇਵਾ ਨੂੰ ਆਪਣੀ ਜਿੰਦਗੀ ਦਾ ਨਿਸ਼ਾਨਾ ਬਣਾਇਆ। ਇਸ ਮੌਕੇ ਤੇ ਸ਼੍ਰੀਮਤੀ ਮਮਤਾ ਆਸ਼ੂ ਨੇ ਬੋਲਦੇ ਹੋਏ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਨੂੰ ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਬੁਲਾਇਆ ਗਿਆ ਹੈ ਅਤੇ ਉਹਨਾਂ ਆਖਿਆ ਕਿ ਖੇਡਾਂ ਵਿਦਿਆਰਥੀ ਜਿੰਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੀਆਂ ਹਨ।ਸਹਿਨਸ਼ੀਲਤਾ, ਮਿਹਨਤ ਕਰਨ ਦੀ ਆਦਤ ਅਤੇ ਅਨੁਸ਼ਾਸ਼ਨ ਵਰਗੇ ਕੀਮਤੀ ਗੁਣ ਖੇਡਾਂ ਤੋਂ ਪੈਦਾ ਹੁੰਦੇ ਹਨ। ਤਾਈਕਵਾਡੋਂ ਟੀਮ ਨੇ ਆਪਣੀ ਪ੍ਰਤੀਭਾ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।ਪੰਜਾਬ ਦੇ ਅਮੀਰ ਸਭਿਆਚਾਰ ਦੀ ਪੇਸ਼ਕਾਰੀ ਭੰਗੜੇ ਰਾਹੀਂ ਕੀਤੀ ਗਈ।ਕਾਲਜ ਦੇ ਵਾਈਸ ਪਿ੍ਰੰਸੀਪਲ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਕਾਲਜ ਦੀਆਂ ਖੇਡ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Share.

About Author

Leave A Reply