ਜ਼ਿਲ੍ਹੇ ਵਿਚੋਂ ਨਸ਼ੇ ਦੇ ਖਾਤਮੇ ਲਈ ਪਿੰਡ ਪੱਧਰ ਤੱਕ ਬਣਾਏ ਜਾਣਗੇ ‘ਡੈਪੋ‘ ਅਧਿਕਾਰੀ-ਡਿਪਟੀ ਕਮਿਸ਼ਨਰ

0

ਤਰਨਤਾਰਨ ਅਵਤਾਰ ਸਿਘ ਨਿਤਿਨ ਜੋਸੀ
ਤਰਨਤਾਰਨ ਜਿਲ੍ਹੇ ਨੂੰ ਨਸ਼ਾ ਮੁੱਕਤ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਨੇ ਜਿਲ੍ਹੇ, ਤਹਿਸੀਲ, ਪਿੰਡ ਅਤੇ ਵਾਰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨਸ਼ੇ ਦੀ ਸਪਲਾਈ ਰੋਕਣ ਅਤੇ ਨਸ਼ਾ ਕਰਦੇ ਵਿਅਕਤੀਆਂ ਦਾ ਇਲਾਜ ਕਰਵਾਉਣ ਲਈ ਬਚਾਉ ਅਧਿਕਾਰੀ ਨਿਯੁਕਤ ਕਰਨ ਦਾ ਉਪਰਾਲਾ ਸ਼ੁਰੂ ਕੀਤਾ ਹੈ। ਇਸ ਬਾਰੇ ਅੱਜ ਪਲੇਠੀ ਮੀਟਿੰਗ ਵਿਚ ਜਿਲ੍ਹਾ ਪੱਧਰ ‘ਤੇ ਅਧਿਕਾਰੀਆਂ ਦਾ ਸਹਿਯੋਗ ਲੈਣ ਦੀ ਇੱਛਾ ਨਾਲ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਨੇ ਸਾਰੇ ਜਿਲ੍ਹਾ ਅਧਿਕਾਰੀਆਂ ਨੂੰ ਸਹੁੰ ਚੁਕਾ ਕੇ ਨਸ਼ੇ ਦੇ ਖਾਤਮੇ ਦਾ ਪ੍ਰਣ ਲਿਆ। ਉਨਾਂ ਦੱਸਿਆ ਕਿ ਇਸ ਵਿਚ ਸਾਰੇ ਸਰਕਾਰੀ ਅਧਿਕਾਰੀ, ਕਰਮਚਾਰੀ, ਨਾਗਰਿਕ, ਸਮਾਜ ਸੇਵੀ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਐਨ ਸੀ ਸੀ ਵਲੰਟੀਅਰਾਂ, ਪੁਲਿਸ ਸਾਂਝ ਕੇਂਦਰਾਂ, ਚੁਣੇ ਹੋਏ ਨੁੰਮਾਇਦਿਆਂ ਦਾ ਸਹਿਯੋਗ ਲਿਆ ਜਾਵੇਗਾ। ਉਨਾਂ ਦੱਸਿਆ ਕਿ ਅੱਜ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ 22 ਮਾਰਚ ਤੱਕ ਪਿੰਡ ਤੇ ਵਾਰਡ ਪੱਧਰ ਤੱਕ ਨਿਯੁੱਕਤੀਆਂ ਕਰਕੇ 23 ਮਾਰਚ ਨੂੰ ਤਹਿਸੀਲ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ, ਜਿੱਥੇ ਇਨਾਂ ਅਧਿਕਾਰੀਆਂ ਨੂੰ ਨਸ਼ੇ ਵਿਰੁੱਧ ਡਟਣ ਦਾ ਸੱਦਾ ਦੇ ਕੇ ਸਮਾਜ ਲਈ ਕੁੱਝ ਕਰਨ ਦਾ ਪ੍ਰਣ ਲਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਐਸ ਡੀ ਐਮ ਅਮਨਦੀਪ ਕੌਰ, ਐਸ ਡੀ ਐਮ ਪਲਵੀ ਚੌਧਰੀ, ਐਸ ਡੀ ਐਮ ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share.

About Author

Leave A Reply