ਆਦਮਪੁਰ ਹਵਾਈ ਅੱਡੇ ਪਹੁੰਚਣ ‘ਤੇ ਉਪ ਰਾਸ਼ਟਰਪਤੀ ਦਾ ਨਿੱਘਾ ਸਵਾਗਤ

0


ਆਦਮਪੁਰ (ਜਲੰਧਰ) (ਦਲਬੀਰ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਆਦਮਪੁਰ ਹਵਾਈ ਅੱਡੇ ਵਿਖੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਪ ਰਾਸ਼ਟਰਪਤੀ ਜੋ ਆਪਣੀ ਹਿਮਾਚਲ ਪ੍ਰਦੇਸ਼ ਫੇਰੀ ਦੌਰਾਨ ਕੁਝ ਪਲਾਂ ਲਈ ਆਦਮਪੁਰ ਹਵਾਈ ਅੱਡੇ ਵਿਖੇ ਰੁਕੇ ਸਨ ਦਾ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਡਵੀਜਨਲ ਕਮਿਸ਼ਨਰ ਸ੍ਰੀ ਰਾਜਕਮਲ ਚੋਧਰੀ , ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਇੰਸਪੈਕਟਰ ਜਨਰਲ ਆਫ਼ ਪੁਲਿਸ ਸ੍ਰੀ ਅਰਪਿਤ ਸ਼ੁਕਲਾ,ਡੀ.ਆਈ.ਜੀ ਸ. ਜਸਕਰਨ ਸਿੰਘ ਅਤੇ ਜ਼ਿਲਾ ਪੁਲਿਸ ਮੁਖੀ ਸ.ਗੁਰਪ੍ਰੀਤ ਸਿੰਘ ਭੁੱਲਰ ਨੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ  ਸਨ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਜਸਬੀਰ ਸਿੰਘ, ਐਸ.ਪੀ ਸ੍ਰੀ ਬਲਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਜੀਵ ਵਰਮਾ ਡੀ.ਐਸ.ਪੀ ਸ੍ਰੀ ਜੀ.ਐਸ ਸੰਧੂ ਅਤੇ ਨਾਇਬ ਤਹਿਸੀਲਦਾਰ ਸ੍ਰੀ ਗੁਰਪ੍ਰੀਤ ਸਿੰਘ ਤੇ ਪ੍ਰਦੀਪ ਕੁਮਾਰ ਵੀ ਹਾਜ਼ਰ ਸਨ।

Share.

About Author

Leave A Reply