ਸਾਬਕਾ ਮੰਤਰੀ ਕੰਗ ਨੇ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ

0


ਕੁਰਾਲੀ (ਹਰਮੀਤ ਸਿੰਘ)-ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਅੱਜ ਸਥਾਨਕ ਅਨਾਜ  ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕੀਤਾ ਕਿ ਮੰਡੀ ਵਿਚ ਕਣਕ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਗਏ ਵਾਅਦੇ ਅਨੁਸਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ ਅਤੇ ਪੜਾਅਵਾਰ ਸਾਰੇ ਕਿਸਾਨਾਂ ਨੂੰ ਕਰਜ਼ਿਆਂ ਤੋਂ ਮੁਕਤੀ ਦਿਵਾਈ ਜਾਵੇਗੀ ।  ਉਨ੍ਹਾਂ ਕਿਹਾ ਕਿ ਸ਼ਹਿਰ ਦੀ ਪੱਕੀ ਮੰਡੀ ਦੇ ਦਹਾਕਿਆਂ ਤੋਂ ਰੁਲਦੇ ਆ ਰਹੇ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।  ਇਸੇ ਦੌਰਾਨ ਮਾਰਕੀਟ ਕਮੇਟੀ ਸਕੱਤਰ ਮਲਕੀਅਤ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਕੁਲਵੀਰ ਸਿੰਘ ਨੇ ਦੱਸਿਆ ਕਿ ਸਥਾਨਕ ਅਨਾਜ ਮੰਡੀ ਵਿਖੇ ਪਨਗਰੇਨ, ਪਨਸਪ, ਮਾਰਕਫੈੱਡ, ਵੇਅਰ ਹਾਊਸ ਅਤੇ ਐੱਫ. ਸੀ. ਆਈ. ਵਲੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ ।  ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ 12 ਫ਼ੀਸਦੀ ਤੋਂ ਘੱਟ ਨਮੀ ਵਾਲੀ ਕਣਕ ਹੀ ਮੰਡੀ ‘ਚ ਲੈ ਕੇ ਆਉਣ ਦੀ ਅਪੀਲ ਕੀਤੀ ।  ਇਸ ਮੌਕੇ ਡੀ. ਐੱਸ. ਸੀ. ਸ਼ਿਫਾਲੀ ਗੋਇਲ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸਿਟੀ ਕਾਂਗਰਸ ਦੇ ਪ੍ਰਧਾਨ ਨੰਦੀਪਾਲ ਬਾਂਸਲ, ਹੈਪੀ ਧੀਮਾਨ, ਰਾਣਾ ਜਸਵੀਰ ਸਿੰਘ ਰਾਠੌਰ, ਦਿਨੇਸ਼ ਗੌਤਮ, ਗੋਰਾ ਪ੍ਰਾਸ਼ਰ, ਸੁਖਜਿੰਦਰਜੀਤ ਸਿੰਘ ਸੋਢੀ, ਅਸ਼ਵਨੀ ਬਾਂਸਲ, ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਮਿੱਤਲ, ਮਨਦੀਪ ਸਿੰਘ, ਸੋਮ ਨਾਥ ਵਰਮਾ ਸਮੇਤ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share.

About Author

Leave A Reply