‘ਆਪ’ ਸ਼ਾਹਕੋਟ ਦੀ ਜ਼ਿਮਨੀ ਚੋਣ ਲਈ 5 ਨੂੰ ਉਮੀਦਵਾਰ ਦਾ ਕਰੇਗੀ ਐਲਾਨ

0


*ਮੁਨੀਸ਼ ਸਿਸੋਦੀਆ 5 ਮਈ ਨੂੰ ਆਉਣਗੇ ਪੰਜਾਬ
ਚੰਡੀਗੜ੍ਹ (ਹਰੀਸ਼ ਚੰਦਰ ਬਾਗਾਂ ਵਾਲਾ)-ਆਮ ਆਦਮੀ ਪੰਜਾਬ ਇਕਾਈ ਦੇ ਆਗੂਆਂ ਨਾਲ ਮੀਟਿੰਗ ਕਰਨ ਲਈ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ 5 ਮਈ ਨੂੰ ਚੰਡੀਗੜ੍ਹ ਮੀਟਿੰਗ ਕਰਨ ਲਈ ਪਹੁੰਚਣਗੇ। ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਡਾਕਟਰ ਬਲਵੀਰ ਸਿੰਘ ਨੇ ਦੱਸਿਆ ਕਿ 5 ਮਈ ਨੂੰ ਹੀ ਆਮ ਆਦਮੀ ਪਾਰਟੀ ਸ਼ਾਹਕੋਟ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਾਸਤੇ ਆਪਣਾ ਉਮੀਦਵਾਰ ਐਲਾਨ ਦੇਵੇਗੀ । ਇਨ੍ਹਾਂ ਆਗੂਆਂ ਨੇ ਦੱਸਿਆ ਕਿ ਪਾਰਟੀ ਪੰਜਾਬ ਦੇ ਵਿਕਾਸ ਲਈ ਸਰਗਰਮੀ ਨਾਲ ਕੰਮ ਕਰੇਗੀ ।ਇਸ ਮੀਟਿੰਗ ਵਿੱਚ ਪੰਜਾਬ ਦੇ ਗੰਭੀਰ ਮੁੱਦਿਆਂ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਚਰਚਾ ਕੀਤੀ ਜਾਵੇਗੀ ।ਇਨ੍ਹਾਂ ਆਗੂਆਂ ਨੇ ਕਿਹਾ ਕਿ ਸ਼ਾਹਕੋਟ ਜਿਮਨੀ ਚੋਣ ਲਈ ਪਾਰਟੀ ਦੇ ਵਲੰਟੀਅਰ ਹੀ ਉਮੀਦਵਾਰ ਤੈਅ ਕਰਨਗੇ ।ਉਮੀਦਵਾਰੀ ਵਾਸਤੇ ਦਸ ਨਾਮ ਸਾਹਮਣੇ ਆਏ ਸਨ ਜਿਨ੍ਹਾਂ ਵਿੱਚੋਂ ਹੁਣ ਛੇ ਸੱਤ ਨਾਮ ਰਹਿ ਗਏ ਹਨ । ਪੂਰੀ ਸੋਚ ਵਿਚਾਰ ਮਗਰੋਂ ਅਤੇ ਸਭ ਦੀ ਸਹਿਮਤੀ ਤੋਂ ਬਾਅਦ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ ।ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ‘ਤੇ ਪਾਰਟੀ ਦੀ ਪੰਜਾਬ ਇਕਾਈ ਪਹਿਲਾਂ ਵਾਲੇ ਸਟੈਂਡ ‘ਤੇ ਕਾਇਮ ਹੈ । ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਵੇਂ ਮਜਬੂਰੀ ਬੱਸ ਬਿਕਰਮ ਸਿੰਘ ਮਜੀਠੀਆ ਤੋਂ ਇਸ ਮਾਮਲੇ ‘ਤੇ ਮਾਫੀ ਮੰਗੀ ਹੈ ।

Share.

About Author

Leave A Reply