ਕਸ਼ਮੀਰ ਵਿੱਚੋਂ ਅੱਤਵਾਦ ਦਾ ਸਫਾਇਆ ਹੀ ਕੇਂਦਰ ਸਰਕਾਰ ਦਾ ਮੁੱਖ ਟੀਚਾ : ਗ੍ਰਹਿ ਮੰਤਰੀ

0


ਲਖਨਊ (ਆਵਾਜ ਬਿਊਰੋ)-ਜੰਮੂ ਕਸ਼ਮੀਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਣ ਤੋਂ ਬਾਅਦ ਆਪਣੇ ਪਹਿਲੇ ਬਿਆਨ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਸ਼ਮੀਰ ਵਿੱਚੋਂ ਅੱਤਵਾਦ ਦਾ ਖਾਤਮਾ ਹੀ ਸਾਡੀ ਸਰਕਾਰ ਦਾ ਮੁੱਖ ਟੀਚਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸਰਹੱਦ ‘ਤੇ ਕਿਸੇ ਵੀ ਤਰ੍ਹਾਂ ਦਾ ਅੱਤਵਾਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਮਜਾਨ ਦੌਰਾਨ ਅਸੀਂ ਜੰਗਬੰਦੀ ਅਤੇ ਗੋਲੀਬਾਰੀ ਬੰਦ ਕਰਕੇ ਆਪਣੀ ਖੁੱਲ੍ਹਦਿਲੀ ਦਾ ਪ੍ਰਗਟਾਵਾ ਕੀਤਾ ਸੀ, ਪਰ ਵਾਦੀ ਦੇ ਵੱਖਵਾਦੀਆਂ ਅਤੇ ਅੱਤਵਾਦੀਆਂ ਨੇ ਇਸ ਨੂੰ ਸਾਡੀ ਕਮਜੋਰੀ ਸਮਝਿਆ ਅਤੇ ਪਹਿਲਾਂ ਨਾਲੋਂ ਵੀ ਵਧੇਰੇ ਹਿੰਸਕ ਘਟਨਾਵਾਂ ਕੀਤੀਆਂ। ਉਨ੍ਹਾਂ ਕਿਹਾ ਕਿ ਹੁਣ ਵਾਦੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਕ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Share.

About Author

Leave A Reply