ਮਾਮਲਾ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸਿੰਘ ਸਭਾ ਦੀ ਪ੍ਰਧਾਨਗੀ ਦਾ ਸਾਬਕਾ ਵਿਧਾਇਕ ਸਣੇ ਅਕਾਲੀ ਕੌਸਲਰਾਂ ਦੀ ਕਾਰਗੁਜ਼ਾਰੀ ’ਤੇ ਉਠਾਏ ਸਵਾਲ

0


ਸਰੂਪ ਸਿੰਗਲਾ ਵੱਲੋਂ ਸਿੱਧੂ ਦੀ ਹਮਾਇਤ ਨਾਲ ਦਲਿਤ ਵਿਰੋਧੀ ਚਿਹਰਾ ਹੋਇਆ ਨੰਗਾ : ਤਰਲੋਕ ਸਿੰਘ
ਬਠਿੰਡਾ – ਗੌਰਵ ਕਾਲੜਾ
ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸਿੰਘ ਸਭਾ ਦੀ ਪ੍ਰਧਾਨਗੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸੱਤਾ ਧਿਰ ਕਾਂਗਰਸ ’ਚ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਇਸ ਮਾਮਲੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਅਤੇ ਰਾਠੌਰ ਭਾਈਚਾਰੇ ਦੇ ਪ੍ਰਮੁੱਖ ਆਗੂ ਤਰਲੋਕ ਸਿੰਘ ਠੇਕੇਦਾਰ ਨੇ ਪੱਤਰਕਾਰ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ, ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਸਮੇਤ ਅਕਾਲੀ ਦਲ ਦੇ ਕੌਂਸਲਰਾਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਜਨਤਾ ਦੀ ਕਚਹਿਰੀ ਵਿੱਚ ਜਵਾਬ ਦੇਣ ਕੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਆਪਣੀ ਥਾਂ ਤੇ ਸਹੀ ਸਨ ਤੇ ਉਨ੍ਹਾਂ ਦੀ ਰਿਸ਼ਤੇਦਾਰ ਨਾਬਾਲਗ ਲੜਕੀ ਨਾਲ ਕੋਈ ਅੱਤਿਆਚਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਕਤ ਆਗੂਆਂ ਵੱਲੋਂ ਰਾਜਿੰਦਰ ਸਿੰਘ ਸਿੱਧੂ ਦੀ ਖੁੱਲ੍ਹਮ ਖੁੱਲ੍ਹਾਹਮਾਇਤ ਕਰਨ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਹੈਰਾਨਗੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਸਲੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਚੁੱਪ ਵੀ ਹੈਰਾਨੀਜਨਕ ਹੈ ਕਿਉਂਕਿ ਉਹ ਇਕ ਪਾਸੇ ਨੰਨ੍ਹੀ ਛਾਂ ਦੀ ਦੁਹਾਈ ਪਾ ਰਹੇ ਹਨ ਪਰ ਉਨ੍ਹਾਂ ਦੇ ਹਲਕੇ ਸ਼ਹਿਰ ਬਠਿੰਡਾ ਵਿੱਚ ਦਲਿਤ ਲੜਕੀ ਨਾਲ ਹੋਏ ਅੱਤਿਆਚਾਰ ਪ੍ਰਤੀ ਚੁੱਪ ਬੈਠੇ ਹਨ। ਉਨ੍ਹਾਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਬੀਤੇ ਦਿਨ ਆਪਣੇ ਸਮੂਹ ਕੌਂਸਲਰਾਂ ਨਾਲ ਗੁਰਦੁਆਰਾ ਸਿੰਘ ਸਭਾ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਇਸ ਮਸਲੇ ਤੇ ਉਨ੍ਹਾਂ ਨੂੰ ਹੁਣ ਬੋਲਣ ਦਾ ਕੋਈ ਅਧਿਕਾਰ ਨਹੀਂ ਰਹਿ ਗਿਆ ਕਿਉਂਕਿ ਉਹ ਸ਼ਰੇਆਮ ਦੋਸ਼ੀ ਰਾਜਿੰਦਰ ਸਿੰਘ ਸਿੱਧੂ ਵਰਗੇ ਸਰਪ੍ਰਸਤੀ ਕਰਨ ਵਾਲੇ ਮਾੜੇ ਅਨਸਰਾਂ ਦੀ ਹਮਾਇਤ ਤੇ ਉਤਰ ਆਏ ਹਨ ,ਜੋ ਸਭ ਤੋਂ ਵੱਡੀ ਸ਼ਰਮਨਾਕ ਗੱਲ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕੇਹਰ ਸਿੰਘ ਰਾਠੌੜ ਚਰਨਜੀਤ ਸਿੰਘ ਭੋਲਾ ਰਾਠੌੜ, ਸੁਰਜੀਤ ਸਿੰਘ, ਅਵਤਾਰ ਸਿੰਘ ਗੋਗਾ ਆਦਿ ਹਾਜ਼ਰ ਸਨ।

Share.

About Author

Leave A Reply