550ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ ਤਿਆਰੀਆਂ ਦਾ ਲਿਆ ਜਾਇਜ਼ਾ

0
81

ਗਿੱਦੜਬਾਹਾ ਗੋਬਿੰਦ ਗੁਪਤਾ
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਸੰਬੰਧੀ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ (ਸਿੱਖ, ਹਿੰਦੂ, ਜੈਨ, ਮੁਸਲਿਮ) ਆਦਿ ਦੀ ਇੱਕ ਮੀਟਿੰਗ ਗੁਰੂਦੁਆਰਾ ਸਾਹਿਬ ਸ਼੍ਰੀ ਗੁਰੂ ਅਮਰ ਦਾਸ ਜੀ ਵਿਖੇ ਹੋਈ, ਜਿਸ ਵਿੱਚ 11 ਤੋਂ 13 ਅਕਤੂਬਰ ਤੱਕ ਮਨਾਏ ਜਾਣ ਵਾਲੇ ਗੁਰੁਪੁਰਬ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਸੰਸਥਾਵਾਂ ਦੀਆਂ ਡਿਊਟੀਆਂ ਲਾਈਆਂ ਗਈਆਂ । ਇਸ ਸੰਬੰਧੀ ਜਾਣਕਾਰੀ ਦਿੰਦੇ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ 11 ਅਕਤੂਬਰ ਸਵੇਰੇ 8 ਵਜੇ ਗੁਰੂਦੁਆਰਾ ਸ਼੍ਰੀ ਗੁਰੂ ਅਮਰ ਦਾਸ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਣਗੇ ਜਦੋਂਕਿ ਭਾਰੂ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸ਼ਾਮ 6 ਵਜੇ ਤੋਂ 10.30 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਨਿਤਨੇਮ ਤੋਂ ਬਾਅਦ 7.45 ਤੋਂ 9.15 ਵਜੇ ਤੱਕ ਗੁਰੂਦੁਆਰਾ ਸ਼੍ਰੀ ਬੰਗਲਾ ਸਾਹਿਬ ਦਿੱਲੀ ਦੇ ਹਜੂਰੀ ਰਾਗੀ ਭਾਈ ਰਣਜੀਤ ਸਿੰਘ ਖਾਲਸਾ ਜੀ ਗੁਰਬਾਣੀ ਕੀਰਤਨ ਕਰਨਗੇ ਅਤੇ 9.15 ਤੋਂ 10.15 ਵਜੇ ਤੱਕ ਗੁਰੂਦੁਆਰਾ ਸਾਹਿਬ ਸ਼੍ਰੀ ਮੰਜੀ ਸਾਹਿਬ ਸ਼੍ਰੀ ਅਮਿ੍ਰਤਸਰ ਦੇ ਕਥਾ ਵਾਚਕ ਗਿਆਨੀ ਜਸਵਿੰਦਰ ਸਿੰਘ ਕਥਾ ਕਰਨਗੇ, ਜਿਸ ਉਪਰਾਂਤ 13 ਅਕਤੂਬਰ ਸਵੇਰੇ 8 ਵਜੇ ਗੁਰੂਦੁਆਰਾ ਸ਼੍ਰੀ ਗੁਰੂ ਅਮਰ ਦਾਸ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਤਿੰਨੋਂ ਦਿਨ ਸੰਗਤਾਂ ਵਿੱਚ ਅਟੁੱਟ ਲੰਗਰ ਵਰਤਾਇਆ ਜਾਵੇਗਾ ਜਦੋਂਕਿ ਸਰਬ ਉੱਚ ਸ਼ਖਸ਼ੀਅਤਾਂ ਸੰਗਤਾਂ ਨੂੰ ਸੰਬੋਧਨ ਕਰਨਗੀਆਂ ।

LEAVE A REPLY