ਆਗਰਾ 'ਚ ਮੂਰਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ, ਨਦੀ ਵਿੱਚ ਡੁੱਬਣ ਕਾਰਨ 5 ਲੋਕਾਂ ਦੀ ਮੌਤ

ਆਗਰਾ : ਉੱਤਰ ਪ੍ਰਦੇਸ਼ ਵਿੱਚ ਮੂਰਤੀ ਵਿਸਰਜਨ ਦੌਰਾਨ ਇੱਕ ਵੱਡਾ ਹਾਦਸਾ ਦੇਖਣ ਨੂੰ ਮਿਲਿਆ ਹੈ। ਇੱਥੇ ਮੂਰਤੀ ਵਿਸਰਜਨ ਦੌਰਾਨ ਕਈ ਲੋਕ ਨਦੀ ਵਿੱਚ ਡੁੱਬ ਗਏ ਹਨ। ਇਸ ਘਟਨਾ ਵਿੱਚ 5 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਗਰਾ ਦੇ ਇੱਕ ਪਿੰਡ ਵਿੱਚ ਦੁਸਹਿਰੇ ਵਾਲੇ ਦਿਨ ਕੁਝ ਲੋਕ ਮੂਰਤੀ ਵਿਸਰਜਨ ਲਈ ਪਾਰਵਤੀ ਨਦੀ 'ਤੇ ਪਹੁੰਚੇ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਉੱਥੇ ਮੌਜੂਦ ਸਨ। ਕੁਝ ਲੋਕ ਮੂਰਤੀ ਵਿਸਰਜਨ ਕਰਦੇ ਸਮੇਂ ਜ਼ਿਆਦਾ ਡੂੰਘਾਈ ਵਿੱਚ ਚਲੇ ਗਏ ਅਤੇ ਡੁੱਬਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਦੱਸਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਬਚਾਅ ਕਾਰਜ ਕੀਤਾ ਗਿਆ ਹੈ। ਨਦੀ ਵਿੱਚ ਡੁੱਬਣ ਵਾਲੇ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਆਪਣੀ ਜਾਨ ਗੁਆਉਣ ਵਾਲੇ ਸਾਰੇ ਇਕੋ ਪਿੰਡ ਦੇ ਹਨ। ਇਸ ਘਟਨਾ ਦੇ ਬਾਅਦ ਤੋਂ ਹੀ ਪਿੰਡ ਵਿੱਚ ਸੋਗ ਦੀ ਸਥਿਤੀ ਬਣੀ ਹੋਈ ਹੈ। ਓਥੇ ਹੀ ਇਸ ਹਾਦਸੇ ਤੋਂ ਬਾਅਦ, ਡੀਐਮ ਅਤੇ ਐਸਪੀ ਮੌਕੇ 'ਤੇ ਪਹੁੰਚ ਗਏ ਸਨ। ਮਰਨ ਵਾਲੇ ਲੋਕ ਜਗਨੇਰ ਭਵਨਪੁਰਾ ਪਿੰਡ ਦੇ ਵਸਨੀਕ ਦੱਸੇ ਜਾਂਦੇ ਹਨ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਪਰ ਡੁੱਬਣ ਵਾਲਿਆਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਡੂੰਘੇ ਪਾਣੀ ਵਿੱਚ ਉਤਰਨ ਕਾਰਨ ਡੁੱਬ ਗਏ।

1.