ਐੱਸਡੀਐੱਮ ਦਫ਼ਤਰ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਸਰਕਾਰ ਖਿਲਾਫ ਕੀਤਾ ਰੋਸ

ਤਪਾ ਮੰਡੀ 11 ਅਕਤੂਬਰ (ਵਿਸ਼ਵਜੀਤ ਸ਼ਰਮਾ/ ਬੰਟੀ ਦੀਕਸ਼ਤ)-ਸਥਾਨਕ ਐਸਡੀਐਮ ਦਫ਼ਤਰ ਅਤੇ ਤਹਿਸੀਲ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਭਗਵਾਨ ਦਾਸ ਅਤੇ ਕਿਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਦਫ਼ਤਰਾਂ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ, ਪਰ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜਿਸ ਕਰਕੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਸਮੂਹ ਮੁਲਾਜ਼ਮਾਂ ਵੱਲੋਂ 17 ਅਕਤੂਬਰ ਤੱਕ ਕਲਮਛੋੜ ਹੜਤਾਲ ਤੇ ਰਹਿਣਗੇ । ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਵੀ ਲਾਗੂ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਅਗਰ ਸਰਕਾਰ ਨੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ । ਇਸ ਮੌਕੇ ਗੁਰਲਾਲ ਸਿੰਘ, ਅਵਤਾਰ ਸਿੰਘ ਬਾਹੀਆ ,ਨਨਪਾਲ ਸਿੰਘ ,ਪਰਗਟ ਸਿੰਘ ,ਜਗਸੀਰ ਸਿੰਘ ਭੁੱਲਰ ,ਮਨਪ੍ਰੀਤ ਸਿੰਘ ,ਕਮਲਜੀਤ ਕੌਰ ,ਗੁਰਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਹਾਜ਼ਰ ਸਨ।

1.