ਕੇਂਦਰ ਸਰਕਾਰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਨੂੰ ਘਟਾਵੇ : ਮੀਰਪੁਰ

0
173

ਝੁਨੀਰ ਸੰਜੀਵ ਸਿੰਗਲਾ/ਪਰਮਜੀਤ ਪੰਮਾਂ
ਕੇਂਦਰ ਸਰਕਾਰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਨੂੰ ਤੁਰੰਤ ਘਟਾਵੇ ਕਿਉਂਕਿ ਇਨ੍ਹਾਂ ਕੀਮਤਾਂ ਵਧਣ ਨਾਲ ਟਰਾਂਸਪੋਰਟ ਕਰਨ ਵਾਲੇ ਵਿਅਕਤੀਆਂ ਨੂੰ ਕਾਫੀ ਘਾਟਾ ਪੈ ਰਿਹਾ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪ੍ਰਧਾਨ ਟਰੱਕ ਯੂਨੀਅਨ ਸਰਦੂਲਗੜ੍ਹ ਕੁਲਦੇਵ ਸਿੰਘ ਮੀਰਪੁਰ ਨੇ ਪੱਤਰਕਾਰਾਂ ਕੋਲ ਕੀਤਾ।ਉਨ੍ਹਾਂ ਅੱਗੇ ਕਿਹਾ ਤੇਲ ਦੀਆਂ ਕੀਮਤਾਂ ਵਧਣ ਕਾਰਨ ਆਰਥਿਕ ਸਥਿਤੀ ਇਨ੍ਹਾਂ ਪਰਿਵਾਰਾਂ ਦੀ ਕਮਜ਼ੋਰ ਹੋ ਰਹੀ ਹੈ ।ਜਿਸ ਸਮੇਂ ਦੀ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਈ ਹੈ ਆਮ ਲੋਕਾਂ ਦਾ ਆਰਥਿਕ ਸਥਿਤੀ ਬਹੁਤ ਕਮਜ਼ੋਰ ਹੋ ਗਈ ਹੈ ਤੇ ਘਾਟੇ ਵਾਲਾ ਸੌਦਾ ਬਣਦਾ ਜਾ ਰਿਹਾ ਹੈ ਟਰਾਂਸਪੋਰਟ ਦਾ ਕਿਉਂਕਿ ਤੇਲ ਦੀਆਂ ਕੀਮਤਾਂ ਵੱਧ ਜਾਣ ਕਾਰਨ ਮਹਿੰਗਾਈ ਬਹੁਤ ਜ਼ਿਆਦਾ ਵੱਧ ਚੁੱਕੀ ਹੈ ਅਤੇ ਹਰ ਚੀਜ਼ ਮਹਿੰਗੀ ਮਿਲ ਰਹੀ ਹੈ ਕੱਚੇ ਤੇਲ ਦੀਆਂ ਕੀਮਤਾਂ ਘੱਟ ਚੁੱਕੀਆਂ ਹਨ ਪਰੰਤੂ ਦੇਸ ਅੰਦਰ ਪੈਟਰੋਲ ਡੀਜਲ ਦੀਆਂ ਕੀਮਤਾਂ ਹਰ ਰੋਜ਼ ਕੀਤੀਆਂ ਜਾ ਰਹੀਆਂ ਹਨ ।ਇੱਕ ਟਰੱਕ ਤੋਂ ਕਈ ਪਰਿਵਾਰਾ ਦਾ ਗੁਜਾਰਾ ਚੱਲਦਾ ਹੈ ਕੇਂਦਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ।ਹਲਕਾ ਸਰਦੂਲਗੜ੍ਹ ਵਿੱਚ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਦੀ ਅਗਵਾਈ ਹੇਠ ਪਿੰਡ ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਖੇਡਾਂ ਵੱਲ ਉਤਸ਼ਾਹਿਤ ਹੋਣ।