ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਆਗਾਜ਼

0
60

ਮਾਨਸਾ ਰੀਤਵਾਲ
ਪੰਜਾਬ ਸਰਕਾਰ ਵੱਲੋਂ ਲੋੜਵੰਦ ਗਰੀਬ ਪਰਿਵਾਰਾਂ ਨੰੂ ਦਿੱਤੀ ਜਾਣ ਵਾਲੀ ਰਾਸ਼ਨ ਦੀ ਸਹੂਲਤ ਨੰੂ ਹੋਰ ਸੁਖਾਲਾ ਕਰਦੇ ਹੋਏ ਅੱਜ ਸਮਾਰਟ ਰਾਸ਼ਨ ਕਾਰਡ ਯੋਜਨਾ ਨੂੰ ਲਾਗੂ ਕਰ ਦਿੱਤਾ ਗਿਆ ਹੈ ਅਤੇ ਜ਼ਿਲਾ ਮਾਨਸਾ ਵਿਖੇ ਇਸ ਯੋਜਨਾ ਦਾ ਆਗਾਜ਼ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕੀਤਾ। ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ ਯੋਜਨਾ ਦਾ ਰਸਮੀ ਤੌਰ ’ਤੇ ਉਦਘਾਟਨ ਕਰਦਿਆਂ ਮੁੱਖ ਮਹਿਮਾਨ ਵੱਲੋਂ ਕੁਝ ਲਾਭਪਾਤਰੀਆਂ ਨੰੂ ਮੌਕੇ ’ਤੇ ਹੀ ਸਮਾਰਟ ਕਾਰਡ ਵੀ ਪ੍ਰਦਾਨ ਕੀਤੇ ਗਏ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਰਾਜ ਭਰ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਯੋਜਨਾ ਦਾ ਉਦਘਾਟਨ ਕਰਦਿਆਂ ਮਾਲ ਮੰਤਰੀ ਪੰਜਾਬ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਲੋਕਾਂ ਦੀ ਕਾਫ਼ੀ ਸਮੇਂ ਦੀ ਮੰਗ ਨੰੂ ਪੂਰਾ ਕਰਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਪੂਰੇ ਸੂਬੇ ਅੰਦਰ ਕੀਤੀ ਗਈ ਹੈ, ਜਿਸ ਤਹਿਤ ਹੁਣ ਲਾਭਪਾਤਰੀ ਆਪਣੀ ਇੱਛਾ ਅਨੁਸਾਰ ਕਿਸੇ ਵੀ ਰਾਸ਼ਨ ਡਿਪੂ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਪੰਜਾਬ ਸਰਕਾਰ ਵੱਲੋਂ ਯੋਜਨਾਵਾਂ ਨੰੂ ਲੋੜਵੰਦ ਲੋਕਾਂ ਤੱਕ ਪਹੰੁਚਾਉਣ ਦੀ ਪ੍ਰਕਿਰਿਆ ਅਸਰਦਾਰ ਅਤੇ ਸੁਖਾਲੀ ਬਣਾਉਣ ਦਾ ਇੱਕ ਉੱਦਮ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਾਰਡ ਲਾਭਪਾਤਰੀ ਨੂੰੂ ਰਾਸ਼ਨ ਪ੍ਰਾਪਤ ਕਰਨ ਲਈ ਕਿਸੇ ਵੀ ਰਾਸ਼ਨ ਡਿਪੂ ਦੀ ਚੋਣ ਕਰਨ ਦੇ ਸਮਰੱਥ ਬਣਾਏਗਾ ਅਤੇ ਚੋਣ ਕਰਨ ਦੀ ਲੋੜੀਂਦੀ ਆਜ਼ਾਦੀ ਦੇਵੇਗਾ। ਉਨਾਂ ਦੱਸਿਆ ਕਿ ਇਸ ਸਕੀਮ ਦਾ ਫਾਇਦਾ ਮਾਨਸਾ ਜ਼ਿਲੇ ਦੇ 1 ਲੱਖ 3 ਹਜ਼ਾਰ 593 ਪਰਿਵਾਰਾਂ, ਜਿਨਾਂ ਦੇ ਸਮਾਰਟ ਕਾਰਡ ਬਣਾਏ ਗਏ ਹਨ, ਨੂੰ ਪਹੰੁਚੇਗਾ। ਉਨਾਂ ਕਿਹਾ ਕਿ ਜ਼ਿਲੇ ਲਾਭਪਾਤਰੀਆਂ ਦੀ ਗਿਣਤੀ 4 ਲੱਖ 3 ਹਜ਼ਾਰ 576 ਹੈ।