ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਨੇ ਕਿਸਾਨ ਮੇਲੇ ’ਚ ਲਗਾਈ ਪ੍ਰਦਰਸ਼ਨੀ

0
179

ਸ੍ਰੀ ਅਨੰਦਪੁਰ ਸਾਹਿਬ ਦਿਨੇਸ਼ ਨੱਡਾ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਰੂਪਨਗਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਲਗਾਏ ਜਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਵਿੱਚ ਸ਼ਿਰਕਤ ਕਰਕੇ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਜਸਵੀਰ ਸਿੰਘ ਨੇ ਖੇਤੀਬਾੜੀ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਅਤੇ ਫਸਲਾਂ ਦੇ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਰੂਪਨਗਰ ਵਿਖੇ ਲਗਾਈ ਗਈ ਇਸ ਪ੍ਰਦਰਸ਼ਨੀ ਦੇ ਵਿੱਚ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਇਲਾਵਾ ਸਹਾਇਕ ਖੇਤੀ ਧੰਦਿਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਰੋਜ਼ਾਨਾ ਹੋ ਰਹੀਆਂ ਖੁਦਕੁਸ਼ੀਆਂ ਨੂੰ ਉਦੋਂ ਹੀ ਰੋਕਿਆ ਜਾ ਸਕਦਾ ਹੈ ਜਦੋਂ ਕਿਸਾਨ ਰਵਾਇਤੀ ਖੇਤੀ ਵਿਚੋਂ ਨਿਕਲ ਕੇ ਖੇਤੀ ਦੇ ਸਹਾਇਕ ਧੰਦੇ ਅਪਣਾਉਂਣਗੇ। ਕਾਲਜ ਦੇ ਪੀ.ਆਰ.ਓ ਡਾ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਹ ਪ੍ਰਦਰਸ਼ਨੀ ਡਾ. ਰੇਨੂੰ ਠਾਕੁਰ ਦੀ ਅਗਵਾਈ ਵਿੱਚ ਲਗਾਈ ਗਈ ਸੀ। ਜਿਸ ਵਿੱਚ ਕਿਸਾਨਾਂ ਨੂੰ ਪਲਾਂਟ ਪੈਥੋਲੋਜੀ, ਐਗਰੋਨੋਮੀ/ਐਗਰੋਫੋਰੇਸਟਰੀ, ਐਰੋਮੈਟਿਕ ਅਤੇ ਮੈਡੀਕਲ ਪਲਾਂਟ ਦੇ ਨਾਲ-ਨਾਲ ਫੂਡ ਪ੍ਰੋਸੈਸਿੰਗ ਵਿਸ਼ਿਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਾਲਜ ਦੇ ਪ੍ਰੋਫੈਸਰ ਸਾਹਿਬਾਨਾਂ ਵੱਲੋਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।