ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮਿਸ਼ਨ ਤੰਦਰੁਸਤ ਪੰਜਾਬ ਖੇਡਾਂ ’ਚ ਮੱਲਾਂ ਮਾਰੀਆਂ

0
1104

ਤਲਵੰਡੀ ਸਾਬੋ – ਰਾਮ ਜਿੰਦਲ
ਪੰਜਾਬ ਸਰਕਾਰ ਵੱਲੋਂ ਨੌਜੁਆਨਾਂ ਨੂੰ ਤੰਦਰੁਸਤ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਤੰਦਰੁਸਤ ਮਿਸ਼ਨ ਪੰਜਾਬ ਅਧੀਨ ਜਿਲ੍ਹਾ ਪੱਧਰੀ ਖੇਡਾਂ ਬਹੁਮੰਤਵੀ ਸਪੋਰਟਸ ਸਟੇਡੀਅਮ ਬਠਿੰਡਾ ਅਤੇ ਅਤੇ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਅਥਲੈਟਿਕਸ ਅੰਡਰ-14 ਸਾਲ ਵਰਗ ਵਿੱਚ ਅਕਾਸ਼ਦੀਪ ਸਿੰਘ ਨੇ 600 ਮੀਟਰ ਰੇਸ ਵਿੱਚ ਗੋਲਡ ਮੈਡਲ 4100ਮੀਟਰ ਰਿਲੇਅ ਦੌੜ ਵਿੱਚ ਸਿਲਵਰ ਮੈਡਲ, ਗੁਰਸ਼ਰਨ ਸਿੰਘ ਨੇ 200 ਮੀਟਰ ਵਿੱਚ ਬਰੌਨਜ ਮੈਡਲ,ਅਤੇ ਅੰਡਰ-18 ਸਾਲ ਵਰਗ ਵਿੱਚ ਗੁਰਪ੍ਰੀਤ ਰਾਮ ਨੇ 800 ਮੀਟਰ ਦੌੜ ਵਿੱਚ ਗੋਲਡ ਮੈਡਲ, 1400 ਰਿਲੇਅ ਦੌੜ ਵਿੱਚ ਗੋਲਡ ਮੈਡਲ ਮਲਕੀਤ ਸਿੰਘ ਨੇ 800 ਮੀਟਰ ਦੌੜ ਵਿੱਚ ਬਰੌਨਜ਼ ਮੈਡਲ, 4400 ਮੀਟਰ ਰਿਲੇਅ ਦੌੜ ਵਿੱਚ ਗੋਲਡ ਮੈਡਲ, ਕੁਲਵਿੰਦਰ ਸਿੰਘ ਨੇ 1500 ਮੀਟਰ ਦੌੜ ਵਿੱਚ ਗੋਲਡ ਮੈਡਲ, 3000 ਮੀਟਰ ਦੌੜ ਵਿੱਚ ਬਰੌਨਜ਼ ਮੈਡਲ, ਜਗਸੀਰ ਸਿੰਘ ਨੇ 4100 ਮੀਟਰ ਰਿਲੇਅ ਦੌੜ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਫ਼ੁਟਬਾਲ ਵਿੱਚ ਜਿਲ੍ਹਾ ਪੱਧਰ ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਦੋ ਖਿਡਾਰੀਆਂ ਜਸ਼ਨਪ੍ਰੀਤ ਸਿੰਘ ਅਤੇ ਨਿਰਮਲ ਸਿੰਘ ਦੀ ਰਾਜ ਪੱਧਰੀ ਟੀਮ ਵਿੱਚ ਚੋਣ ਹੋਈ। ਉਪਰੋਕਤ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੇ ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ, ਮੈਨੇਜਰ ਰਣਜੀਤ ਸਿੰਘ ਮਲਕਾਣਾ ਸਮੂਹ ਕਮੇਟੀ ਮੈਬਰਾਂ ਨੇ ਵਧਾਈ ਦਿੱਤੀ। ਸਕੂਲ ਪਿ੍ਰੰਸੀਪਲ ਬਿਕਰਮਜੀਤ ਸਿੰਘ ਸਿੱਧੂ ਵੱਲੋਂ ਸਵੇਰ ਦੀ ਸਭਾਂ ਵਿੱਚ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਦੇ ਮਾਤਾ ਪਿਤਾ, ਸਕੂਲ ਦੇ ਖੇਡ ਅਧਿਆਪਕ ਹਰਪਾਲ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ।ਇਸ ਸਮੇ ਦੌਰਾਨ ਸਮੂਹ ਸਟਾਫ਼ ਹਾਜ਼ਰ ਸੀ।