ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

0
262

ਗਿੱਦੜਬਾਹਾ ਗੋਬਿੰਦ ਗੁਪਤਾ
ਬੀਤੇ ਦਿਨੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਯੋਜਿਤ ਅੰਤਰ ਸਕੂਲ ਯੁਵਕ ਮੇਲੇ ਦੌਰਾਨ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ । ਮੇਲੇ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਕਵਿਤਾ ਉਚਾਰਨ, ਗੁਰਬਾਣੀ ਵਿਆਖਿਆ, ਦਸਤਾਰ ਬੰਦੀ, ਚਿੱਤਰਕਲਾ ਅਤੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ, ਇਹ ਜਾਣਕਾਰੀ ਦਿੰਦੇ ਕਾਲਜ ਦੀ ਪਿ੍ਰੰਸੀਪਲ ਡਾ. ਕਮਲਪ੍ਰੀਤ ਕੌਰ ਨੇ ਦੱਸਿਆ ਕਿ ਗੁਰਮਤਿ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਹਰਸ਼ਨਪ੍ਰੀਤ ਕੌਰ ਅਤੇ ਰਮਨਦੀਪ ਕੌਰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ ਜਦੋਂਕਿ ਨੈਤਿਕ ਸਿੱਖਿਆ ਮੁਕਾਬਲੇ ਵਿੱਚ ਪਹਿਲਾ ਸਥਾਂਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ 2 ਹਜਾਰ ਰੁਪਏ ਨਕਦ ਅਤੇ ਟਰਾਫ਼ੀ ਦੇ ਕੇ ਸਨਮਾਨ ਕੀਤਾ ਗਿਆ, ਜਿਸ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਰੁਪਿੰਦਰ ਕੌਰ ਅਤੇ ਸੰਦੀਪ ਕੌਰ ਨੇ ਵਿਸ਼ੇਸ਼ ਸਨਮਾਨ ਵਜੋਂ ਟਰਾਫੀ ਪ੍ਰਾਪਤ ਕੀਤੀ ਹੈ। ਕਾਲਜ ਪਿ੍ਰੰਸੀਪਲ ਡਾ. ਕਮਲਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ।