ਚੇਤਨਾ ਪਰਖ ਪ੍ਰੀਖਿਆ ਦੇ ਜੇਤੂ ਵਿਦਿਆਰਥੀ ਤਰਕਸ਼ੀਲ ਸੁਸਾਇਟੀ ਵੱਲੋਂ ਸਨਮਾਨਿਤ

0
120

ਜ਼ੀਰਾ ਤਰਸੇੇਮ ਖੁਰਾਣਾ 

ਇਸ ਸਾਲ ਕਰਵਾਈ ਗਈ ਵਿਗਿਆਨਕ ਚੇਤਨਾ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਵੱਲੋਂ ਸਰਕਾਰੀ ਹਾਈ ਸਕੂਲ ਬਹਿਕ ਗੁੱਜ਼ਰਾਂ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ , ਜਿੱਥੋਂ ਦੀ 14 ਹਜ਼ਾਰ ਵਿਦਿਆਰਥਣਾਂ ਦੇ ਵਿਚ ਪਹਿਲੇ 10 ਸਥਾਨਾਂ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਵਾਲੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਵਾਸੀ ਬਹਿਕ ਗੁੱਜਰਾਂ ਨੂੰ ਤਰਕਸ਼ੀਲ ਸੁਸਾਇਟੀ ਵੱਲੋਂ ਸਨਮਾਨ ਪੱਤਰ ਅਤੇ ਤਰਕਸ਼ੀਲ ਮੈਗਜ਼ੀਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਹੋਰ ਜੇਤੂ ਵਿਦਿਆਰਥਣ ਰਣਦੀਪ ਕੌਰ ਪੁੱਤਰੀ ਪਰਗਟ ਸਿੰਘ , ਅੰਜਲੀ ਪੁੱਤਰੀ ਜਗਸੀਰ ਸਿੰਘ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਤਰਕਸ਼ੀਲ ਚੇਤਨਾ ਪਰਖ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਤਰਕਸ਼ੀਲ ਮੈਗਜ਼ੀਨ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕਰਨ ਤੋਂ ਇਲਾਵਾ ਇਸ ਪ੍ਰੀਖਿਆ ਨੂੰ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਵਾਲੇ ਅਧਿਆਪਕ ਤੇਜਿੰਦਰ ਸਿੰਘ ਅਤੇ ਰਣਜੀਤ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਤੇ ਵੇਦ ਪ੍ਰਕਾਸ਼ ਸੋਨੀ ਨੇ ਸਕੂਲੀ ਵਿਦਿਆਰਥੀਆਂ ਨੂੰ ਜਾਦੂ ਦੇ ਟਰਿੱਕ ਦਿਖਾ ਕੇ ਉਨ੍ਹਾਂ ਦਾ ਮਨੋਰੰਜਨ ਕੀਤਾ । ਸਾਹਿਤਕਾਰ ਗੁਰਚਰਨ ਨੂਰਪੁਰ ਪਰਮਜੀਤ ਵਿਦਿਆਰਥੀ ਅਤੇ ਮੇਜਰ ਸੰਧੂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਨ ਦਾ ਸੱਦਾ ਦਿੱਤਾ । ਇਸ ਮੌਕੇ ਤੇ ਪਿ੍ਰੰਸੀਪਲ ਰਾਕੇਸ਼ ਸ਼ਰਮਾ , ਸੁਖਰਾਜ ਸਿੰਘ ,, ਗੁਰਪ੍ਰੀਤ ਸਿੰਘ , ਬਲਰਾਮ ਸ਼ਰਮਾ , ਪਵਨਦੀਪ ਕੌਰ , ਸੋਨੂੰ ਬਾਲਾ , ਸਰਬਜੀਤ ਕੌਰ , ਅਮਨਦੀਪ ਸ਼ਰਮਾ ਅਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ ।