ਜੰਮੂ ਕਸ਼ਮੀਰ : ਕੁਲਗਾਮ ਮੁਕਾਬਲੇ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਢੇਰ, 2 ਜਵਾਨ ਜ਼ਖਮੀ

ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਹੈ। ਜਿਸ ਵਿਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਦੌਰਾਨ ਹੋਈ ਗੋਲੀਬਾਰੀ ਵਿੱਚ ਸੈਨਾ ਦੇ ਦੋ ਜਵਾਨ ਵੀ ਜ਼ਖਮੀ ਹੋ ਗਏ ਹਨ। ਪੁਲਿਸ ਬੁਲਾਰੇ ਅਨੁਸਾਰ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਇਤਲਾਹ ਮਿਲਣ ਤੋਂ ਬਾਅਦ ਕੁਲਗਾਮ ਜ਼ਿਲ੍ਹੇ ਦੇ ਚਮੀਰ ਪਿੰਡ ਵਿੱਚ ਪੁਲਿਸ, ਕੇਂਦਰੀ ਰਿਜ਼ਰਵ ਪੁਲਿਸ ਫੋਰਸ ਅਤੇ ਸੈਨਾ ਨੇ ਸਾਂਝੇ ਰੂਪ ਵਿੱਚ ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਥੇ ਮੌਜੂਦ ਅੱਤਵਾਦੀਆਂ ਨੇ ਸਾਂਝੀ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ। ਕਈ ਘੰਟੇ ਤੱਕ ਚਲੀ ਮੁਠਭੇੜ ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿੱਚ ਸ਼ੁਰੂਆਤ ਵਿੱਚ ਦੋ ਅੱਤਵਾਦੀ ਮਾਰੇ ਗਏ , ਜਦੋਂ ਕਿ ਤੀਜੇ ਅੱਤਵਾਦੀ ਨਾਲ ਸੁਰੱਖਿਆ ਬਲਾਂ ਦੀ ਮੁਕਾਬਲਾ ਕਈ ਘੰਟੇ ਚੱਲਿਆ ਪਰ ਅੰਤ ਵਿੱਚ ਉਹ ਵੀ ਮਾਰਿਆ ਗਿਆ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਦੋ ਫੌਜੀ ਜਵਾਨਾਂ ਨੂੰ ਸ੍ਰੀਨਗਰ ਦੇ ਇੱਕ ਆਰਮੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਵਸੀਮ ਅਹਿਮਦ ਬਾਂਗਰੂ ਨਿਵਾਸੀ ਕੁਲਗਾਮ, ਸ਼ਹਿਨਵਾਜ਼ ਅਹਿਮਦ ਵਾਸੀ ਸ਼ੋਪੀਆਂ ਅਤੇ ਜ਼ਾਕਿਰ ਬਸ਼ੀਰ ਵਾਸੀ ਕੁਲਗਾਮ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬ ਨਾਲ ਸਬੰਧਤ ਸਨ।

1.