ਟੋਲ ਪਲਾਜਾ ਤੇ ਧਰਨਾ ਜਾਰੀ ਰੱਖ ਕੇ ਕੀਤੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ

0
44

ਟੋਲ ਪਲਾਜਾ ਤੇ ਧਰਨਾ ਜਾਰੀ ਰੱਖ ਕੇ ਕੀਤੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ
ਬਾਘਾ ਪੁਰਾਣਾ ਸੰਦੀਪ ਬਾਘੇਵਾਲੀਆ
ਪਿਛਲੇ 146 ਦਿਨਾਂ ਤੋਂ ਟੋਲ ਪਲਾਜਾ ਤੇ ਚੱਲ ਰਹੇ ਧਰਨੇ ਨੂੰ ਅੱਜ ਵੀ ਜਾਰੀ ਰੱਖਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਜਮ ਕੇ ਪ੍ਰਦਰਸ਼ਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਜੋ ਸੋਧ ਬਿੱਲ 2020 ਲਿਆਂਦਾ ਹੈ ਅਤੇ ਚੱਲਦੇ ਸੰਘਰਸ਼ ਦੌਰਾਨ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇਕ ਕਰੋੜ ਰੁਪਏ ਜ਼ੁਰਮਾਨਾ ਅਤੇ 5 ਸਾਲ ਦੀ ਸਜਾ ਵਾਲਾ ਕਾਨੂੰਨ ਲਿਆਂਦਾ ਗਿਆ ਹੈ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਪਿੰਡ ਚੰਦ ਪੁਰਾਣਾ ਕੋਲ ਟੋਲ ਪਲਾਜ਼ੇ ਤੇ ਪ੍ਰਧਾਨ ਬੀ.ਕੇ.ਯੂ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਆਸ ਪਾਸ ਦੇ ਪਿੰਡਾਂ ਤੋਂ ਕਿਸਾਨ ਵਰਗ ਦੇ ਨਾਲ ਨਾਲ ਹਰ ਵਰਗ ਦੇ ਲੋਕ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 27 ਫਰਵਰੀ ਨੂੰ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ, ਉਸ ਇਕੱਠ ਵਿਚ ਸ਼ਮੂਲੀਅਤ ਕਰਨ ਲਈ ਵੱਡਿਆਂ ਜੱਥਿਆਂ ਦੇ ਰੂਪ ਵਿਚ ਕਿਸਾਨ ਦਿੱਲੀ ਬਾਰਡਰ ਤੇ ਪਹੁੰਚਣਗੇ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਲੋਕ ਵਿਰੋਧੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਨ੍ਹੀ ਦੇਰ ਤੱਕ ਕਿਸਾਨ ਘਰਾਂ ਨੂੰ ਵਾਪਸ ਨਹੀਂ ਪਰਤਣਗੇ। ਉਨ੍ਹਾਂ ਨੂੰ ਇਸ ਦੀ ਜਿੰਨੀ ਵੱਡੀ ਕੀਮਤ ਕਿਉਂ ਨਾ ਤਾਰਨੀ ਪਵੇ ਉਹ ਤਾਰਨਗੇ।