ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਨੇ ਕੀਤਾ ਤਪਾ ਸ਼ਹਿਰ ਦਾ ਦੌਰਾ

ਤਪਾ ਮੰਡੀ 2 ਨਵੰਬਰ (ਵਿਸ਼ਵਜੀਤ ਸ਼ਰਮਾ/ ਬੰਟੀ ਦੀਕਸ਼ਿਤ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਵੱਲੋਂ ਤਪਾ ਦੇ ਬਾਜ਼ਾਰਾਂ ਦੇ ਵਿਚ ਦੌਰਾ ਕੀਤਾ ਅਤੇ ਲੋਕਾਂ ਨੂੰ ਦੀਵਾਲੀ ਵਧੀਆ ਢੰਗ ਨਾਲ ਮਨਾਉਣ ਲਈ ਸੰਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਬਹੁਤ ਹੀ ਵਧੀਆ ਢੰਗ ਨਾਲ ਲੋਕ ਖਰੀਦਦਾਰੀ ਕਰ ਰਹੇ ਹਨ । ਉਨ੍ਹਾਂ ਲੋਕਾਂ ਨੂੰ ਕਿਹਾ ਕਿ ਵੱਡੇ ਪਟਾਕਿਆਂ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚਾਹ ਦੀ ਦੁਕਾਨ ਤੇ ਚਾਹ ਪੀਂਦੇ ਹੋਏ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਨਗਰ ਕੌਂਸਲ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ ਭੂਤ ,ਟਰੱਕ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਭੂਤ, ਕੌਂਸਲਰ ਧਰਮਪਾਲ ਸ਼ਰਮਾ, ਕੌਂਸਲਰ ਹਰਦੀਪ ਸਿੰਘ ਪੁਰਬਾ, ਦੀਪਕ ਕੁਮਾਰ ਗਰਗ,ਸਤਨਾਮ ਸਿੰਘ ਕਾਹਨੇਕੇ ਅਤੇ ਸ਼ਹਿਰ ਨਿਵਾਸੀ ਹਾਜ਼ਰ ਸਨ।

1.