ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ

0
100

ਸੁਨਾਮ ਊਧਮ ਸਿੰਘ ਵਾਲਾ ਕਿਰਪਾਲ ਸਿੰਘ ਸੰਧੇ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਮੌਕੇ ਗੁਰਦੁਆਰਾ ਗੋਬਿੰਦਪੁਰਾ ਸਾਹਿਬ ਕੋਕੋਮਾਜਰੀ ਸੁਨਾਮ ਵਿਖੇ 10 ਦਿਨਾਂ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਨਗਰ ਨਿਵਾਸੀ ਬੱਚਿਆਂ ਨੂੰ ਦਸਤਾਰ ਬੰਣ ਦੀ ਸਿਖਲਾਈ ਦਿੱਤੀ ਗਈ। ਇਸ ਸਬੰਧ ਵਿੱਚ ਕਰਵਾਏ ਗਏ ਦਸਤਾਰ ਮੁਕਾਬਲੇ ਵਿੱਚ ਕਰਨਦੀਪ ਸਿੰਘ ਨੇ ਪਹਿਲਾ ਸਥਾਨ, ਮਹਿਕਦੀਪ ਸਿੰਘ ਦੂਸਰਾ ਸਥਾਨ ਤੇ ਕਿ੍ਰਸਨ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਦਸਤਾਰ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਗਿ. ਜੰਗੀਰ ਸਿੰਘ ਰਤਨ ਨੇ ਕਿਹਾ ਕਿ ਦਸਤਾਰ ਸਿੱਖੀ ਦਾ ਅਨਿਖੜਵਾਂ ਅੰਗ ਹੈ। ਸਿੱਖ ਬੱਚਿਆਂ ਨੂੰ ਬਚਪਨ ਤੋਂ ਹੀ ਸਿੱਖੀ ਸੰਸਕਾਰਾਂ ਅਤੇ ਸਿੱਖ ਸੱਭਿਆਚਾਰ ਨਾਲ ਜੋੜਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਸਲਾਘਾਯੋਗ ਉਪਰਾਲਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਸਿਖਲਾਈ ਦੀ ਸੇਵਾ ਨਿਭਾਉਣ ਵਾਲੇ ਭਾਈ ਮਨਿੰਦਰ ਸਿੰਘ ਅਤੇ ਭਾਈ ਸਾਹਿਬ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਸਿਖਿਆਰਥੀ ਬੱਚਿਆਂ ਨੂੰ ਮੋਮੈਂਟੋ ਅਤੇ ਮੈਡਲ ਦੇ ਕੇ ਉਤਸਾਹਿਤ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਲਾਭ ਸਿੰਘ, ਦੋਵ ਸਿੰਘ, ਦਵਿੰਦਰ ਸਿੰਘ, ਪ੍ਰੋ ਦੋਵ ਸਿੰਘ, ਗੁਰਚਰਨ ਸਿੰਘ, ਸੋਹਨ ਸਿੰਘ ਅਤੇ ਕਿਰਪਾਲ ਸਿੰਘ ਹਾਜਰ ਸਨ।