ਦਾਜ ਲਈ ਦਬਾਅ ਖੁਦਕੁਸ਼ੀ ਲਈ ਉਕਸਾਉਣਾ ਨਹੀਂ: ਹਾਈਕੋਰਟ

0
58

ਇਲਾਹਾਬਾਦ ਹਾਈ ਕੋਰਟ ਨੇ ਖ਼ੁਦਕੁਸ਼ੀ ਮਾਮਲੇ ਵਿਚ ਇੱਕ ਅਹਿਮ ਫੈਸਲਾ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਸਬੂਤ ਹੋਣ ਉਤੇ ਹੀ ਆਤਮ ਹੱਤਿਆ ਲਈ ਮਜਬੂਰ ਕਰਨ ਦਾ ਕੇਸ ਦਰਜ ਹੋ ਸਕਦਾ ਹੈ। ਅਦਾਲਤ ਨੇ ਕਿਹਾ ਕਿ ਦਾਜ ਦਾ ਦਬਾਅ ਆਤਮ-ਹੱਤਿਆ ਲਈ ਮਜਬੂਰ ਕਰਨਾ ਨਹੀਂ ਹੈ। ਇਸ ਦੇ ਨਾਲ ਹੀ ਅਦਾਲਤ ਨੇ ਧਾਰਾ 306 ਆਈਪੀਸੀ ਤਹਿਤ ਦਾਇਰ ਚਾਰਜਸ਼ੀਟ ਰੱਦ ਕਰ ਦਿੱਤੀ। ਨਾਲ ਹੀ ਹਾਈ ਕੋਰਟ ਨੇ ਸੀਜੇਐਮ ਮੇਰਠ ਨੂੰ ਦਾਜ ਲਈ ਪਰੇਸ਼ਾਨ ਕਰਨ ਦੀ ਧਾਰਾ ਤਹਿਤ ਮੁਕੱਦਮਾ ਚਲਾਉਣ ਦੇ ਆਦੇਸ਼ ਦਿੱਤੇ ਹਨ।

ਮੇਰਠ ਦੇ ਅਨੰਦ ਸਿੰਘ ਅਤੇ ਹੋਰਾਂ ਦੀ ਪਟੀਸ਼ਨ ‘ਤੇ ਜਸਟਿਸ ਪੰਕਜ ਭਾਟੀਆ ਦੀ ਸਿੰਗਲ ਬੈਂਚ ਨੇ ਇਹ ਆਦੇਸ਼ ਦਿੱਤਾ ਹੈ। ਆਨੰਦ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ ਮੇਰਠ ਦੇ ਪ੍ਰਤਾਪਪੁਰ ਥਾਣੇ ਵਿਚ ਐਫਆਈਆਰ ਦਰਜ ਕੀਤੀ ਗਈ ਹੈ।

ਉਸ ਉਤੇ ਪੀੜਤ ਅਨੂ ਅਤੇ ਉਸ ਦੇ ਪਰਿਵਾਰ ‘ਤੇ ਵਿਆਹ ਲਈ ਦਬਾਅ ਪਾਉਣ ਦਾ ਦੋਸ਼ ਹੈ। ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਪਟੀਸ਼ਨਕਰਤਾ ਮੋਟੀ ਰਕਮ ਦੀ ਮੰਗ ਕਰ ਰਹੇ ਸਨ, ਜਿਸ ਕਾਰਨ ਅਨੂ ਨੇ ਵਿਆਹ ਤੋਂ 15 ਦਿਨ ਪਹਿਲਾਂ ਆਪਣੇ ਆਪ ਨੂੰ ਅੱਗ ਲਗਾ ਲਈ। ਬਾਅਦ ਵਿੱਚ ਉਸ ਦੀ ਸਫਦਰਜੰਗ ਹਸਪਤਾਲ ਦਿੱਲੀ ਵਿੱਚ ਮੌਤ ਹੋ ਗਈ।

ਹਾਈ ਕੋਰਟ ਨੇ ਚਾਰਜਸ਼ੀਟ ਰੱਦ ਕਰ ਦਿੱਤੀ
ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਦਾਜ ਦਾ ਦਬਾਅ ਆਤਮ ਹੱਤਿਆ ਲਈ ਉਕਸਾਉਣਾ ਨਹੀਂ ਹੈ। ਇਸ ਦੇ ਨਾਲ ਹੀ ਅਦਾਲਤ ਨੇ ਧਾਰਾ 306 ਆਈਪੀਸੀ ਤਹਿਤ ਦਾਇਰ ਚਾਰਜਸ਼ੀਟ ਰੱਦ ਕਰ ਦਿੱਤੀ। ਨਾਲ ਹੀ ਹਾਈ ਕੋਰਟ ਨੇ ਸੀਜੇਐਮ ਮੇਰਠ ਨੂੰ ਦਾਜ ਲਈ ਤੰਗ ਕਰਨ ਦੀ ਧਾਰਾ ਵਿਚ ਮੁਕੱਦਮਾ ਚਲਾਉਣ ਦੇ ਆਦੇਸ਼ ਦਿੱਤੇ ਹਨ।